ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਕੀਤਾ ਗਿਆ ਨਵੇਂ ਆਰ.ਓ ਸਿਸਟਮ ਦਾ ਉਦਘਾਟਨ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਨਵੇਂ ਆਰ.ਓ ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਨਵੇਂ ਆਰ.ਓ ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ।

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵੱਲੋਂ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਮੇਸ਼ ਸਿੰਘ, ਗੁਰਵਿੰਦਰ ਸਿੰਘ ਸਕੂਲ ਟੀਚਰ, ਸ਼ਿਵਦੀਪ ਸਿੰਘ ਸਕੂਲ ਟੀਚਰ, ਸ਼੍ਰੀਮਤੀ ਕਿਰਨ ਬਾਲਾ ਸਕੂਲ ਟੀਚਰ, ਤਰਸੇਮ ਸਿੰਘ ਸਰਪੰਚ, ਵਰਿੰਦਰ ਕੁਮਾਰ, ਲਖਵੀਰ ਸਿੰਘ, ਗੁਰਤੇਜ ਸਿੰਘ, ਲੱਭਾ ਅਤੇ ਬਲਜੀਤ ਸਿੰਘ ਮੈਂਬਰ ਹਾਜ਼ਿਰ ਸਨ।

Author : Malout Live