ਚੜ੍ਹਦੀਕਲਾ ਸਮਾਜਸੇਵੀ ਸੰਸਥਾ ਰਜਿ. ਮਲੋਟ ਦੀ ਨਵੀਂ ਟੀਮ ਦਾ ਸਰਬਸੰਮਤੀ ਨਾਲ ਐਲਾਨ
ਚੜ੍ਹਦੀਕਲਾ ਸਮਾਜਸੇਵੀ ਸੰਸਥਾ ਰਜਿ. ਮਲੋਟ ਦੀ ਅਹਿਮ ਮੀਟਿੰਗ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਸੰਸਥਾ ਦੇ ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਸਾਲ ਦੀਆਂ ਸੰਸਥਾ ਵੱਲੋਂ ਕੀਤੀਆਂ ਗਤੀਵਿਧੀਆਂ ਅਤੇ ਲੇਖਾ-ਜੋਖਾ ਪੇਸ਼ ਕੀਤਾ ਗਿਆ।
ਮਲੋਟ : ਚੜ੍ਹਦੀਕਲਾ ਸਮਾਜਸੇਵੀ ਸੰਸਥਾ ਰਜਿ. ਮਲੋਟ ਦੀ ਅਹਿਮ ਮੀਟਿੰਗ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਸੰਸਥਾ ਦੇ ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਸਾਲ ਦੀਆਂ ਸੰਸਥਾ ਵੱਲੋਂ ਕੀਤੀਆਂ ਗਤੀਵਿਧੀਆਂ ਅਤੇ ਲੇਖਾ-ਜੋਖਾ ਪੇਸ਼ ਕੀਤਾ ਗਿਆ। ਇਸ ਮੌਕੇ ਅਹੁਦੇਦਾਰਾਂ ਦੀ ਚੋਣ ਦੇ ਅਧਿਕਾਰ ਸਰਬਸੰਮਤੀ ਨਾਲ ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ ਨੂੰ ਸੌਂਪੇ ਗਏ। ਡਾ. ਗਿੱਲ ਵੱਲੋਂ ਸਰਬਸੰਮਤੀ ਨਾਲ ਨਵੀਂ ਟੀਮ ਦਾ ਐਲਾਨ ਕੀਤਾ ਗਿਆ। ਨਵੀਂ ਟੀਮ ਵਿੱਚ ਸਵਰਨ ਸਿੰਘ ਸੋਹਲ ਨੂੰ ਪ੍ਰਧਾਨ, ਹਰਭਜਨ ਸਿੰਘ ਨੂੰ ਜਨਰਲ ਸਕੱਤਰ, ਮਾਸਟਰ ਹਰਜਿੰਦਰ ਸਿੰਘ ਮੌੜ ਨੂੰ ਕੈਸ਼ੀਅਰ, ਡਾ. ਸੁਖਦੇਵ ਸਿੰਘ ਗਿੱਲ ਨੂੰ ਸਰਪ੍ਰਸਤ, ਮਹਿਮਾਂ ਸਿੰਘ ਨੂੰ ਚੇਅਰਮੈਨ, ਸਰੂਪ ਸਿੰਘ ਨੂੰ ਉੱਪ-ਚੇਅਰਮੈਨ, ਪਰਮਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਸਾਹੀਵਾਲ, ਕੁਲਵੰਤ ਸਿੰਘ ਗਿੱਲ ਅਤੇ ਰਾਮ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ।
ਇਸੇ ਤਰ੍ਹਾਂ ਵਿਜੈ ਨਰੂਲਾ ਨੂੰ ਮੁੱਖ ਸਲਾਹਕਾਰ, ਜਸਵਿੰਦਰ ਸਿੰਘ ਵਾਲੀਆਂ ਨੂੰ ਸਕੱਤਰ, ਦੇਸਰਾਜ ਸਿੰਘ ਨੂੰ ਸਹਾਇਕ ਕੈਸ਼ੀਅਰ, ਬਲਵੰਤ ਸਿੰਘ ਨੂੰ ਕਾਨੂੰਨੀ ਸਲਾਹਕਾਰ ਅਤੇ ਜਗਦੀਪ ਸਿੰਘ ਨੂੰ ਐਡੀਟਰ ਦੀ ਜ਼ਿੰਮੇਵਾਰੀ ਸੌਂਪੀ ਗਈ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਸੰਸਥਾ ਵੱਲੋਂ ਸਮਾਜਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ। ਉਨ੍ਹਾਂ ਨਵੀਂ ਟੀਮ ਨੂੰ ਪੂਰੀ ਤਨਦੇਹੀ ਅਤੇ ਨਿਸ਼ਕਾਮ ਭਾਵਨਾ ਨਾਲ ਸੇਵਾ ਕਰਨ ਦੀ ਅਪੀਲ ਕੀਤੀ।
Author : Malout Live



