ਮਲੋਟ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਜਸ਼ਨ ਬਰਾੜ ਨੇ ਕੀਤੀ ਸਟਾਫ ਨਾਲ ਮੀਟਿੰਗ
ਬੀਤੇ ਦਿਨੀਂ ਮਾਰਕੀਟ ਕਮੇਟੀ ਮਲੋਟ ਵਿਖੇ ਜਸ਼ਨ ਬਰਾੜ ਲੱਖੇਵਾਲੀ ਨੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕਾਕਾ ਬਰਾੜ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਮਾਰਕੀਟ ਕਮੇਟੀ ਮਲੋਟ ਵਿਖੇ ਜਸ਼ਨ ਬਰਾੜ ਲੱਖੇਵਾਲੀ ਨੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕਾਕਾ ਬਰਾੜ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਸੀ। ਜਸ਼ਨ ਬਰਾੜ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਮਾਰਕੀਟ ਕਮੇਟੀ ਦੇ ਕੰਮਾਂ ਪ੍ਰਤੀ ਆਪਣੀ ਰੁਚੀ ਪ੍ਰਗਟ ਕੀਤੀ।
ਉਨ੍ਹਾਂ ਮਾਰਕੀਟ ਕਮੇਟੀ ਦੇ ਸਮੂਹ ਵਰਕਰ ਸਹਿਬਾਨਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਇਸ ਸੰਬੰਧੀ ਹਰ ਪੁਖਤਾ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਮਾਰਕੀਟ ਕਮੇਟੀ ਦੇ ਸਮੂਹ ਅਫ਼ਸਰ ਸਹਿਬਾਨ ਅਤੇ ਵਰਕਰ ਹਾਜ਼ਿਰ ਸਨ।
Author : Malout Live