ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਏ 9 ਅਹਿਮ ਬਿੱਲ, ਲਏ ਕਈ ਵੱਡੇ ਫੈਸਲੇ

ਪੰਜਾਬ ਵਿਧਾਨ ਸਭਾ ਨੇ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨਾਲ ਸੰਬੰਧਿਤ 9 ਅਹਿਮ ਬਿੱਲ ਪਾਸ ਕੀਤੇ ਹਨ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸੂਬੇ ਦੇ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਮਲੋਟ (ਪੰਜਾਬ) : ਪੰਜਾਬ ਵਿਧਾਨ ਸਭਾ ਨੇ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨਾਲ ਸੰਬੰਧਿਤ 9 ਅਹਿਮ ਬਿੱਲ ਪਾਸ ਕੀਤੇ ਹਨ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸੂਬੇ ਦੇ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਕੀਤਾ ਗਿਆ। ਇਹ ਬਿੱਲ ਸੂਬੇ ਵਿੱਚ ਸਾਂਝੇ ਬੁਨਿਆਦੀ ਢਾਂਚੇ ਦੇ ਨਿਯਮਨ ਅਤੇ ਰੱਖ-ਰਖਾਅ ਨਾਲ ਜੁੜਿਆ ਹੋਇਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਦਨ ਵਿੱਚ ਸਰਬਸੰਮਤੀ ਨਾਲ ਪਾਸ ਹੋਇਆ। ਇਸ ਤੋਂ ਇਲਾਵਾ ਸਿੱਖਿਆ ਖੇਤਰ ਨਾਲ ਸਬੰਧਤ ਤਿੰਨ ਯੂਨੀਵਰਸਿਟੀ ਬਿੱਲ ਵੀ ਪਾਸ ਕੀਤੇ ਗਏ। ਤਿੰਨ ਨਵੀਆਂ ਯੂਨੀਵਰਸਿਟੀਆਂ ਨਾਲ ਸਬੰਧਤ ਬਿੱਲ ਪਾਸ-ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026, ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026

ਇਹ ਤਿੰਨੇ ਬਿੱਲ ਵੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ, 2026 ਵੀ ਬਹੁਮਤ ਨਾਲ ਪਾਸ ਹੋ ਗਿਆ। ਇਸ ਦੇ ਨਾਲ ਹੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਇਸ ਨਾਲ ਪੇਂਡੂ ਪੱਧਰ ਦੀਆਂ ਸੰਸਥਾਵਾਂ ਨਾਲ ਸੰਬੰਧਿਤ ਪ੍ਰਬੰਧਕੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦਾ ਰਾਹ ਪੱਧਰਾ ਹੋਵੇਗਾ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋ ਗਿਆ। ਇਹ ਬਿੱਲ ਸੂਬੇ ਵਿੱਚ ਦਰੱਖਤਾਂ ਅਤੇ ਵਾਤਾਵਰਣ ਦੀ ਸੁਰੱਖਿਆ ਨਾਲ ਜੁੜੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਇਨ੍ਹਾਂ 9 ਬਿੱਲਾਂ ਵਿੱਚ ਸਿੱਖਿਆ, ਯੂਨੀਵਰਸਿਟੀ ਪ੍ਰਬੰਧਨ, ਬੁਨਿਆਦੀ ਢਾਂਚਾ, GST, ਆਊਟਸੋਰਸਡ ਕਰਮਚਾਰੀ, ਪੰਚਾਇਤੀ ਰਾਜ ਅਤੇ ਵਾਤਾਵਰਣ ਸੁਰੱਖਿਆ ਵਰਗੇ ਅਹਿਮ ਖੇਤਰ ਸ਼ਾਮਿਲ ਹਨ।

Author : Malout Live