25 ਅਕਤੂਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ, 13 ਨਵੰਬਰ ਨੂੰ ਪੈਣਗੀਆਂ ਵੋਟਾਂ

ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ। ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਛੋਟਾਂ ਪੈਣਗੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ। ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦਿੱਤੀ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 84-ਗਿੱਦੜਬਾਹਾ ਦੀ ਉਪ ਚੋਣ ਲਈ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਭਰੇ ਜਾ ਸਕਦੇ ਹਨ।

ਭਰੇ ਗਏ ਨਾਮਜ਼ਦਗੀ ਪੱਤਰਾਂ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼੍ਰੀ ਰਾਜੇਸ਼ ਗਰਗ (ਆਜ਼ਾਦ) ਵੱਲੋਂ ਦੇ ਸੈਟ, ਸ੍ਰੀ ਗੁਰਮੀਤ ਸਿੰਘ (ਆਜ਼ਾਦ) ਅਤੇ ਸ੍ਰੀ ਓਮ ਪ੍ਰਕਾਸ਼ (ਆਜ਼ਾਦ) ਨੇ ਉਮੀਦਵਾਰ ਵਜੋਂ ਉਪ ਚੋਣ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਛੋਟਾਂ ਪੈਣਗੀਆਂ ਅਤੇ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਗਿੱਦੜਬਾਹਾ ਦੀ ਉਪ ਚੋਣ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਵਿੱਚ 166489 ਵੋਟਰ ਹਨ, ਜਿਹਨਾਂ ਵਿੱਚ 86724 ਪੁਰਸ਼ ਵੋਟਰ, 79754 ਇਸਤਰੀ ਵੋਟਰ ਅਤੇ 11 ਥਰਡ ਜੰਡਰ ਵੋਟਰ ਸ਼ਾਮਿਲ ਹਨ ਅਤੇ ਵੋਟਾਂ ਲਈ 173 ਪੋਲਿੰਗ ਬੂਥ ਬਣਾਏ ਗਏ ਹਨ।

Author : Malout Live