ਹੁਣ ਵਹੀਕਲ ਗਲਤ ਜਗ੍ਹਾ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ, ਟ੍ਰੈਫਿਕ ਪੁਲਿਸ ਹੋਈ ਸਖਤ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਜਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਗਲਤ ਢੰਗ ਨਾਲ ਪਾਰਕ ਕੀਤੇ ਹੋਏ ਵਹੀਕਲਾਂ ਨੂੰ ਟੋਅ ਵੈਨ ਦੀ ਸਹਾਇਤਾ ਨਾਲ ਸੜਕਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਦਿਨੋਂ-ਦਿਨ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਦੇ ਲਈ ਜਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਗਲਤ ਢੰਗ ਨਾਲ ਪਾਰਕ ਕੀਤੇ ਹੋਏ ਵਹੀਕਲਾਂ ਨੂੰ ਟੋਅ ਵੈਨ ਦੀ ਸਹਾਇਤਾ ਨਾਲ ਸੜਕਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਬਿਨ੍ਹਾਂ ਕਾਗਜ਼ ਦੇ ਵਹੀਕਲਾਂ ਦੇ ਚਲਾਨ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ।

Author : Malout Live