ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੂੰ ਗੁਲਦਸਤਾ ਭੇਂਟ ਕਰ ਕੀਤਾ ਸਵਾਗਤ
ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜੱਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਵੱਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੂੰ ਗੁਲਦਸਤਾ ਭੇਂਟ ਕਰਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ ਗਈ। ਡਾ. ਗਿੱਲ ਨੇ ਕਿਹਾ ਕਿ ਇਤਿਹਾਸਿਕ ਜਿਲਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ ਹੈ ਕਿ ਮਲੋਟ ਸ਼ਹਿਰ ਦੇ ਜੰਮਪਲ ਡਾ. ਸੁਨੀਲ ਬਾਂਸਲ ਨੇ ਬਤੌਰ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਮਾਜਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸਮੇਂ-ਸਮੇਂ ਤੇ ਜੀ ਆਇਆਂ ਆਖਿਆ ਜਾਂਦਾ ਹੈ ਅਤੇ ਸਵਾਗਤ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜੱਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਵੱਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੂੰ ਗੁਲਦਸਤਾ ਭੇਂਟ ਕਰਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ ਗਈ। ਡਾ. ਗਿੱਲ ਨੇ ਕਿਹਾ ਕਿ ਇਤਿਹਾਸਿਕ ਜਿਲਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ ਹੈ ਕਿ ਮਲੋਟ ਸ਼ਹਿਰ ਦੇ ਜੰਮਪਲ ਡਾ. ਸੁਨੀਲ ਬਾਂਸਲ ਨੇ ਬਤੌਰ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਹੈ। ਡਾ. ਗਿੱਲ ਅਤੇ ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਡਾ. ਬਾਂਸਲ ਨੂੰ ਬੇਨਤੀ ਕੀਤੀ ਕਿ ਲੋੜਵੰਦ ਬਜ਼ੁਰਗਾਂ ਔਰਤਾਂ ਅਤੇ ਅਪਾਹਜ ਵਿਅਕਤੀਆਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।
ਹਰੇਕ ਵਿਅਕਤੀ ਨੂੰ ਇਨਸਾਫ ਮਿਲੇ। ਇਸ ਦੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਤੇ ਦਵਾਈਆਂ ਨੂੰ ਪੂਰਾ ਕੀਤਾ ਜਾਵੇ । ਖਾਸ ਤੌਰ ਤੇ ਸੀਨੀਅਰ ਸਿਟੀਜ਼ਨ ਦੀਆਂ ਮੁਸ਼ਕਿਲਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਦੇ ਬਿੱਲ ਪਾਸ ਨਹੀਂ ਹੋਏ ਉਹਨਾਂ ਨੂੰ ਜਲਦੀ ਪਾਸ ਕੀਤਾ ਜਾਵੇ। ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਵਿਸ਼ਵਾਸ ਦਵਾਇਆ ਕਿ 15 ਫਰਵਰੀ ਤੱਕ ਸਾਰੇ ਬਿੱਲ ਪਾਸ ਕਰ ਦਿੱਤੇ ਜਾਣਗੇ ਅਤੇ ਡਾਕਟਰਾਂ ਦੀ ਘਾਟ ਵੀ ਜਲਦੀ ਪੂਰੀ ਕੀਤੀ ਜਾਵੇਗੀ, ਕਿਸੇ ਵੀ ਇਨਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤੇ ਚੇਅਰਮੈਨ ਡਾਕਟਰ ਨਰੇਸ਼ ਪਰੂਥੀ, ਪ੍ਰਧਾਨ ਮਾਸਟਰ ਹਰਜਿੰਦਰ ਸਿੰਘ, ਪ੍ਰਧਾਨ ਹਰਜੀਤ ਸਿੰਘ, ਪ੍ਰਧਾਨ ਦੇਸਰਾਜ ਸਿੰਘ, ਪ੍ਰਧਾਨ ਸਰੂਪ ਸਿੰਘ, ਪ੍ਰਧਾਨ ਜੋਗਿੰਦਰ ਸਿੰਘ ਅਤੇ ਸਮਾਜਸੇਵੀ ਮੌਜੂਦ ਸਨ।
Author : Malout Live



