ਪੰਜਾਬ ਵਿੱਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿਚ 15 ਅਕਤੂਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ 15 ਅਕਤੂਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਬੋਰਡ, ਕਾਰਪ੍ਰੇਸ਼ਨ, ਸਰਕਾਰੀ ਦਫਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਦਰਅਸਲ 15 ਤਰੀਕ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਮੁਤੱਲਕ ਸਰਕਾਰ ਵੱਲੋਂ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Author : Malout Live