11 ਜਨਵਰੀ ਨੂੰ ਮਲੋਟ ਵਿਖੇ ਧੂਮ-ਧਾਮ ਨਾਲ ਮਨਾਇਆ ਜਾਵੇਗਾ ਸ਼੍ਰੀ ਰਾਮ ਲਲਾ ਜੀ ਦੀ ਮੂਰਤੀ ਸਥਾਪਨਾ ਦਿਵਸ

ਪਿਛਲੇ ਸਾਲ ਅਯੋਧਿਆ ਵਿਖੇ 22 ਜਨਵਰੀ ਨੂੰ ਸ਼੍ਰੀ ਰਾਮ ਲਲਾ ਜੀ ਦਾ ਮੂਰਤੀ ਸਥਾਪਨਾ ਕੀਤੀ ਗਈ ਸੀ। ਮੂਰਤੀ ਸਥਾਪਨਾ ਦਿਵਸ ਨੂੰ ਲੈ ਕੇ ਧਰਮ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਸਾਲ ਅਯੋਧਿਆ ਵਿਖੇ 22 ਜਨਵਰੀ ਨੂੰ ਸ਼੍ਰੀ ਰਾਮ ਲਲਾ ਜੀ ਦਾ ਮੂਰਤੀ ਸਥਾਪਨਾ ਕੀਤੀ ਗਈ ਸੀ। ਮੂਰਤੀ ਸਥਾਪਨਾ ਦਿਵਸ ਨੂੰ ਲੈ ਕੇ ਧਰਮ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਉਕਤ ਜਾਣਕਾਰੀ ਦਿੰਦਿਆਂ ਸਮਾਜਿਕ ਵਿਸ਼ਲੇਸ਼ਕ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਪੰਚਾਂਗ ਅਨੁਸਾਰ 11 ਜਨਵਰੀ ਨੂੰ ਇਹ ਦਿਨ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਦੀ ਤਿਆਰੀ ਸੰਬੰਧੀ ਲੰਘੀ ਰਾਤ ਨੂੰ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਵਿਖੇ ਮੰਦਿਰ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਧਰਮ ਪ੍ਰੇਮੀਆਂ ਦੀ ਕਮੇਟੀ ਹੋਈ। ਜਿਸ ਵਿੱਚ ਸ਼੍ਰੀ ਰਾਮ ਲਲਾ ਮੂਰਤੀ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ 11 ਜਨਵਰੀ ਨੂੰ ਸਾਰੇ ਮੰਦਿਰਾਂ ਅਤੇ ਘਰਾਂ ਵਿੱਚ ਦੀਪਮਾਲਾ ਕੀਤੀ ਜਾਵੇਗੀ। 11 ਜਨਵਰੀ ਨੂੰ ਮੰਦਿਰਾਂ ਵਿੱਚ ਸ਼ਾਮ 8 ਤੋਂ 9 ਵਜੇ ਤੱਕ ਹਨੂੰਮਾਨ ਚਾਲੀਸਾ ਤੇ ਭਜਨ ਕੀਰਤਨ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਦੇ ਚੌਂਕਾਂ ਨੂੰ ਸਜਾਇਆ ਜਾਵੇਗਾ ਤੇ ਸ਼ਹਿਰ ਵਿੱਚ ਰਾਮ ਲਲਾ ਜੀ ਦੇ ਝੰਡੇ ਲਗਾਏ ਜਾਣਗੇ। ਮੀਟਿੰਗ ਵਿੱਚ ਧਾਰਮਿਕ ਸੰਸਥਾਵਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਆਪਣੇ-ਆਪਣੇ ਘਰਾਂ ਵਿੱਚ ਦੀਪਮਾਲਾ ਕਰਨ।

Author : Malout Live