6 ਮਈ ਨੂੰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
6 ਮਈ ਨੂੰ ਹਲਕਾ ਵਿਧਾਇਕ ਡਾਕਟਰ ਬਲਜੀਤ ਕੌਰ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੀ ਗਈ ਸੰਘਰਸ਼ ਦੀ ਰੂਪ ਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ।
ਮਲੋਟ : ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਬਲਾਕ ਪ੍ਰਧਾਨ ਕਿਰਨਜੀਤ ਕੌਰ ਜਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿ 6 ਮਈ ਨੂੰ ਹਲਕਾ ਵਿਧਾਇਕ ਡਾਕਟਰ ਬਲਜੀਤ ਕੌਰ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵੱਲੋਂ ਉਲੀਕੀ ਗਈ ਸੰਘਰਸ਼ ਦੀ ਰੂਪ ਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਹੈੱਲਪਰਾਂ ਦਾ ਮਾਣ ਭੱਤਾ ਦੁਗਣਾ ਕਰੇ, ਆਂਗਣਵਾੜੀ ਕੇਂਦਰਾਂ ਵਿੱਚੋਂ ਖੋਹੇ ਗਏ ਬੱਚੇ ਵਾਪਿਸ ਆਗਣਵਾੜੀਆਂ ਵਿੱਚ ਭੇਜੇ ਜਾਣ ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਜੋ ਪਿਛਲੇ ਸਮੇਂ ਵਿੱਚ ਖਰੀਦੇ ਗਏ ਹਨ ਪ੍ਰੰਤੂ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾ ਰਹੇ, ਆਂਗਣਵਾੜੀ ਵਰਕਰਾਂ ਨੂੰ ਮਾਵਾ-ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਕਰਨ ਬਦਲੇ 200 ਰੁਪਏ ਵਰਕਰ ਅਤੇ 100 ਰੁਪਏ ਹੈੱਲਪਰ ਦਿੱਤਾ ਜਾਵੇ।
ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਜਿਵੇਂ, ਆਰਥਿਕ ਜਨਗਣਨਾ, ਮੁੱਖ ਜਨਗਣਨਾ ਆਦਿ, ਐਨ.ਜੀ.ਓ ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਿਸ ਲੈਣ ਦਾ ਹੋ ਚੁੱਕਿਆ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ ਇਹਨਾਂ ਮੰਗਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਦੇ ਘਰ ਦੇ ਸਾਹਮਣੇ 6 ਮਈ ਨੂੰ ਰੋਸ ਪ੍ਰਦਰਸ਼ਨ ਹੋਵੇਗਾ, ਜਿਸ ਵਿੱਚ ਆਂਗਣਵਾੜੀ ਵਰਕਰ ਹੈੱਲਪਰ ਵੱਡੀ ਗਿਣਤੀ ਵਿੱਚ ਭਾਗ ਲੈਣਗੀਆਂ।
Author : Malout Live



