8 ਨਵੰਬਰ ਨੂੰ 10031 ਸਰਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 8 ਨਵੰਬਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ 'ਚ 10031 ਸਰਪੰਚਾਂ ਨੂੰ ਸਹੁੰ ਚੁਕਵਾਉਣ ਦੀ ਰਸਮ ਅਦਾ ਕਰਨਗੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 8 ਨਵੰਬਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ '10031 ਸਰਪੰਚਾਂ ਨੂੰ ਸਹੁੰ ਚੁਕਵਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੇ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ।

4 ਵਿਧਾਨ ਸਭਾ ਹਲਕਿਆਂ ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਕਾਰਨ ਇਨ੍ਹਾਂ ਹਲਕਿਆਂ ਦੇ 3200 ਸਰਪੰਚਾਂ ਨੂੰ ਬਾਅਦ 'ਚ ਸਹੁੰ ਚੁਕਾਈ ਜਾਵੇਗੀ।

Author : Malout Live