ਗਣਤੰਤਰ ਦਿਵਸ ਮੌਕੇ ਡਾ. ਸੰਜੀਵ ਕੁਮਾਰ SDM ਮਲੋਟ ਵੱਲੋਂ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਡਾ. ਸੰਜੀਵ ਕੁਮਾਰ ਐੱਸ.ਡੀ.ਐਮ ਮਲੋਟ ਵੱਲੋਂ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਸਾਰੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦੇ ਵੰਸ਼ਜਾ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਡਾ. ਸੰਜੀਵ ਕੁਮਾਰ ਐੱਸ.ਡੀ.ਐਮ ਮਲੋਟ ਵੱਲੋਂ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਸਾਰੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦੇ ਵੰਸ਼ਜਾ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ।
ਭਾਈ ਰਾਮ ਸਿੰਘ (ਆਜ਼ਾਦੀ ਘੁਲਾਟੀਏ) ਦੇ ਵੰਸ਼ਜ ਮੁਨੀਸ਼ ਵਰਮਾ ਉਰਫ ਮੀਨੂੰ ਭਾਂਡਾ ਨੇ ਐੱਸ.ਡੀ.ਐਮ ਮਲੋਟ ਡਾ. ਸੰਜੀਵ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਹਮੇਸ਼ਾ ਪ੍ਰਸ਼ਾਸ਼ਨ ਦੇ ਰਿਣੀ ਰਹਿਣਗੇ। ਜਿਹਨਾਂ ਨੇ ਸਾਡੇ ਬਜ਼ੁਰਗਾਂ ਨੂੰ ਇਸ ਮੌਕੇ ਤੇ ਯਾਦ ਕੀਤਾ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਸਬ ਜੱਜ ਮੈਡਮ ਸੁਮੁਖੀ, ਮੈਡਮ ਦਿਲਸ਼ਾਦ ਕੌਰ (ਜੱਜ) ਡੀ.ਐੱਸ.ਪੀ ਇਕਬਾਲ ਸਿੰਘ, ਤਹਿਸੀਲਦਾਰ ਜੇ.ਪੀ ਸਿੰਘ, ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਵੀ ਹਾਜ਼ਿਰ ਸਨ।
Author : Malout Live