ਸ਼੍ਰੀ ਮੁਕਤਸਰ ਸਾਹਿਬ ਵਿਖੇ ਬਲਿਦਾਨ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਨੇ ਸ਼ਹੀਦਾਂ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ

ਬੀਤੇ ਦਿਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।

ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਇਸ ਮੌਕੇ ਪੰਜਾਬ ਪੁਲਿਸ ਦੇ ਬੈਂਡ ਨੇ ਮਾਤਮੀ ਧੁੰਨ ਵਜਾ ਕੇ ਅਤੇ ਹਥਿਆਰ ਉਲਟੇ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ, ਸ਼੍ਰੀ ਪੁਨੀਤ ਸ਼ਰਮਾ ਮੁੱਖ ਖੇਤਰੀ ਅਫ਼ਸਰ, ਸੁਤੰਤਰਤਾ ਸੈਸਾਨੀਆਂ ਦੇ ਪਰਿਵਾਰਕ ਮੈਂਬਰ, ਦਫਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਕੰਮ ਕਰਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਿਰ ਸਨ।

Author : Malout Live