ਚੰਦਰ ਮਾਡਲ ਹਾਈ ਸਕੂਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੇ ਸਫ਼ਾਈ ਦਾ ਲਿਆ ਪ੍ਰਣ
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਚੰਦਰ ਮਾਡਲ ਹਾਈ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਜਿੱਥੇ ਆਸ-ਪਾਸ ਸਫ਼ਾਈ ਕੀਤੀ ਉੱਥੇ ਆਪਣੀ ਅਤੇ ਆਪਣੇ ਆਸ-ਪਾਸ ਦੀ ਸਫ਼ਾਈ ਰੱਖਣ ਦਾ ਪ੍ਰਣ ਵੀ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਚੰਦਰ ਮਾਡਲ ਹਾਈ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਜਿੱਥੇ ਆਸ-ਪਾਸ ਸਫ਼ਾਈ ਕੀਤੀ ਉੱਥੇ ਆਪਣੀ ਅਤੇ ਆਪਣੇ ਆਸ-ਪਾਸ ਦੀ ਸਫ਼ਾਈ ਰੱਖਣ ਦਾ ਪ੍ਰਣ ਵੀ ਲਿਆ। ਇਸ ਮੌਕੇ ਡਾਇਰੈਕਟਰ-ਕਮ-ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਸਮੂਹ ਵਿਦਿਆਰਥੀਆਂ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜੀਵਨ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾਂ ਹੀ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਪੜ੍ਹਾਈ ਵਿੱਚ ਚੰਗੇ ਅੰਕ ਹਾਸਿਲ ਕਰਕੇ ਸਮਾਜ ਸੇਵਾ ਅਤੇ ਦੇਸ਼ ਸੇਵਾ ਵਿੱਚ ਆਪਣਾ ਹਿੱਸਾ ਜ਼ਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਸ਼ਵੇਤਾ ਮੱਕੜ, ਜੈਸਮੀਨ ਸੁਥਾਰ, ਵੀਰਪਾਲ ਕੌਰ, ਪੂਜਾ ਰਾਣੀ, ਕੰਚਨ, ਸੁਦੇਸ਼ ਰਾਣੀ, ਸਿਮਰਜੀਤ ਕੌਰ, ਅੰਮ੍ਰਿਤਪਾਲ, ਮਨੀਸ਼ਾ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ, ਕਿਰਨਦੀਪ ਕੌਰ, ਮਨਜੀਤ ਕੌਰ, ਜੋਤੀ ਰਾਣੀ, ਸਨੇਹਾ ਮਾਰੀਆ, ਰਿਤੂ ਬਾਲਾ ਅਤੇ ਸ਼ਬੀਨਾ ਆਦਿ ਮੌਜੂਦ ਸਨ।
Author : Malout Live