ਗਿੱਦੜਬਾਹਾ ਵਿਖੇ ਫੀਲਡ ਸਟਾਫ ਲਈ ਇੱਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਦੀ ਪ੍ਰਧਾਨਗੀ ਹੇਠ ਸ਼੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮਨਦੀਪ ਸਿੰਘ ਸਰਵਿਸ ਪ੍ਰੋਵਾਈਡਰ ਅਤੇ ਜਿਲ੍ਹਾ ਨੋਡਲ ਅਫਸਰ, (ਮਗਨਰੇਗਾ) ਵੱਲੋਂ ਬਲਾਕ ਗਿੱਦੜਬਾਹਾ ਵਿਖੇ ਇੱਕ ਰੋਜ਼ਾ ਫੀਲਡ ਸਟਾਫ ਨੂੰ ਟ੍ਰੇਨਿੰਗ ਕਰਵਾਈ ਗਈ ਹੈ। ਇਸ ਟ੍ਰੇਨਿੰਗ ਵਿੱਚ ਮਗਨਰੇਗਾ ਫੀਲਡ ਸਟਾਫ ਅਤੇ ਪੰਚਾਇਤ ਸਕੱਤਰਾਂ ਨਾਲ ਮਿਲ ਕੇ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਬਲਾਕ ਗਿੱਦੜਬਾਹਾ ਵਿਖੇ ਮਗਨਰੇਗਾ ਸਕੀਮ ਤਹਿਤ ਵਿਕਾਸ ਦੇ ਹੋਣ ਵਾਲੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਮਗਨਰੇਗਾ ਸਕੀਮ ਅਧੀਨ ਗਰੀਬ ਤੋਂ ਗਰੀਬ ਪਰਿਵਾਰ ਤੱਕ ਲਾਭ ਪਹੁੰਚਣਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਦੀ ਪ੍ਰਧਾਨਗੀ ਹੇਠ ਸ਼੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮਨਦੀਪ ਸਿੰਘ ਸਰਵਿਸ ਪ੍ਰੋਵਾਈਡਰ ਅਤੇ ਜਿਲ੍ਹਾ ਨੋਡਲ ਅਫਸਰ, (ਮਗਨਰੇਗਾ) ਵੱਲੋਂ ਬਲਾਕ ਗਿੱਦੜਬਾਹਾ ਵਿਖੇ ਇੱਕ ਰੋਜ਼ਾ ਫੀਲਡ ਸਟਾਫ ਨੂੰ ਟ੍ਰੇਨਿੰਗ ਕਰਵਾਈ ਗਈ ਹੈ। ਇਸ ਟ੍ਰੇਨਿੰਗ ਵਿੱਚ ਮਗਨਰੇਗਾ ਫੀਲਡ ਸਟਾਫ ਅਤੇ ਪੰਚਾਇਤ ਸਕੱਤਰਾਂ ਨਾਲ ਮਿਲ ਕੇ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ ਹੈ ਅਤੇ ਬਲਾਕ ਗਿੱਦੜਬਾਹਾ ਵਿਖੇ ਮਗਨਰੇਗਾ ਸਕੀਮ ਤਹਿਤ ਵਿਕਾਸ ਦੇ ਹੋਣ ਵਾਲੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਮਗਨਰੇਗਾ ਸਕੀਮ ਅਧੀਨ ਗਰੀਬ ਤੋਂ ਗਰੀਬ ਪਰਿਵਾਰ ਤੱਕ ਲਾਭ ਪਹੁੰਚਣਾ ਹੈ। ਮਗਨਰੇਗਾ ਸਕੀਮ ਨੂੰ ਸੁੱਚਜੇ ਢੰਗ ਨਾਲ ਲਾਗੂ ਕਰਨ ਲਈ ਅਤੇ ਹਰ ਵੱਧ ਪੇਂਡੂ ਪਰਿਵਾਰਾਂ ਨੂੰ 100 ਦਿਨਾਂ ਦਾ ਰੋਜਗਾਰ ਪ੍ਰਦਾਨ ਕਰਨ ਲਈ ਇਸ ਸਕੀਮ ਅਧੀਨ ਹਰ ਗ੍ਰਾਮ ਪੰਚਾਇਤ ਪੱਧਰ ਤੇ ਮਹੀਨੇ ਦੇ ਅਖਰੀਲੇ ਸ਼ੁੱਕਰਵਾਰ ਨੂੰ ਰੋਜ਼ਗਾਰ ਦਿਵਸ ਦਾ ਆਯੋਜਨ ਕੀਤਾ ਜਾਵੇ। ਜਿਸ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸਕੀਮ ਤੋਂ ਹੋਣ ਵਾਲੇ ਲਾਭਾਂ ਪ੍ਰਤੀ ਜਾਣੂੰ ਕਰਵਾਉਣਾ ਹੈ।

ਟ੍ਰੇਨਿੰਗ ਸਮਾਪਤ ਹੋਣ ਉਪਰੰਤ ਟ੍ਰੇਨਿੰਗ ਲੈਣ ਵਾਲੇ ਕਰਮਚਾਰੀਆਂ ਦਾ ਟੈਸਟ ਲਿਆ ਗਿਆ ਹੈ। ਮਗਨਰੇਗਾ ਸਕੀਮ ਅਧੀਨ ਸਾਲ 2025-2026 ਵਿੱਚ ਪਲੇਅ ਗਰਾਊਂਡ, ਪਾਰਕ, ਪਾਊਂਡ (ਛੱਪੜ) ਨਹਿਰੀ ਖਾਲੇ ਸਾਂਝਾ ਜਲ ਤਲਾਬ/ਅੰਮ੍ਰਿਤ ਸਰੋਵਰ, ਵਾਲ ਬਾਊਡਰੀ (ਸਕੂਲ) ਪੌਦੇ, ਛੱਪੜਾਂ ਦੀ ਸਫਾਈ, ਲਾਇਬ੍ਰੇਰੀ ਅਤੇ ਨਹਿਰਾਂ ਦੀ ਸਫਾਈ ਆਦਿ ਦੇ ਕੰਮ ਕਰਵਾਏ ਜਾਣੇ ਹਨ, ਇਸ ਤੋਂ ਇਲਾਵਾ ਹੋਰ ਵਿਭਾਗ ਨਾਲ ਕੰਨਵਰਜ਼ਸ ਕਰਕੇ ਮਗਨਰੇਗਾ ਅਧੀਨ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਗਨਰੇਗਾ ਸਕੀਮ ਤਹਿਤ, ਵਿੱਤ ਕਮਿਸ਼ਨ ਅਤੇ ਹੋਰ ਪੰਜਾਬ ਸਟੇਟ ਤੇ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਗ੍ਰਾਂਟਾ ਦੇ ਖਰਚ ਕਰਨ ਲਈ ਜੋ ਮਟੀਰੀਅਲ ਖਰੀਦਿਆ ਜਾਂਦਾ ਹੈ, ਉਹ ਮਟੀਰੀਅਲ ਉੱਚ ਮਿਆਰ/ਵਧੀਆ ਕੁਆਲਟੀ ਦਾ ਹੋਵੇ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ਤੇ ਜੋ ਫਰਮਾਂ ਵੱਲੋਂ ਪਿੰਡਾਂ ਵਿੱਚ ਮਟੀਰੀਅਲ ਦਾ ਸਮਾਨ ਸਪਲਾਈ ਕੀਤਾ ਜਾਂਦਾ ਹੈ, ਉਹਨਾਂ ਫਰਮਾਂ ਨਾਲ ਆਪਣੇ ਲੈਵਲ ਤੇ ਮੀਟਿੰਗ ਕੀਤੀ ਜਾਵੇ ਅਤੇ ਸੰਬੰਧਿਤ ਫਰਮਾਂ ਨੂੰ ਹਦਾਇਤ ਕੀਤੀ ਜਾਵੇ ਕਿ ਜੋ ਗ੍ਰਾਮ ਪੰਚਾਇਤ ਵਿੱਚ ਮਟੀਰੀਅਲ ਦੇ ਸਮਾਨ ਦੀ ਸਪਲਾਈ ਕੀਤੀ ਜਾਂਦੀ ਹੈ ਉਸ ਸਮਾਨ ਦੀ ਉੱਚ ਮਿਆਰ/ਵਧੀਆ ਕੁਆਲਿਟੀ ਹੋਣੀ ਚਾਹੀਦੀ ਹੈ। ਜੇਕਰ ਕਿਸੇ ਫਰਮ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ।

Author : Malout Live