ਯੁਵਕਾਂ ਨੂੰ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਅਤੇ ਲਿਖਤੀ ਪ੍ਰੀਖਿਆ ਦੀ ਦਿੱਤੀ ਗਈ ਜਾਣਕਾਰੀ

ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਏ.ਆਰ.ਓ ਫਿਰੋਜ਼ਪੁਰ ਦੀ ਟੀਮ ਵੱਲੋਂ ਸੈਮੀਨਾਰ ਕੀਤਾ ਗਿਆ। ਜਿਸ ਵਿੱਚ ਸਾਲ 2025 ਵਿੱਚ ਅਗਨੀਵੀਰ ਫੌਜ ਦੀ ਭਰਤੀ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਏ.ਆਰ.ਓ ਫਿਰੋਜ਼ਪੁਰ ਦੀ ਟੀਮ ਵੱਲੋਂ ਸੈਮੀਨਾਰ ਕੀਤਾ ਗਿਆ। ਜਿਸ ਵਿੱਚ ਸਾਲ 2025 ਵਿੱਚ ਅਗਨੀਵੀਰ ਫੌਜ ਦੀ ਭਰਤੀ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ ਜਾਵੇਗਾ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨਲਾਈਨ www.joinindianarmy.nic.in ਤੇ ਰਜਿਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ। ਕੈਂਪ ਵਿੱਚ ਰਹਿਣ ਸਮੇਂ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 78891-75575, 98777-12697 ਅਤੇ 78888-48823 ਤੇ ਸੰਪਰਕ ਕਰ ਸਕਦੇ ਹਨ।

Author : Malout Live