17 ਅਕਤੂਬਰ ਨੂੰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ
ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਦੀ ਹਦੂਦ ਅੰਦਰ 17 ਅਕਤੂਬਰ ਨੂੰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਾ ਹੋਇਆ 17 ਅਕਤੂਬਰ 2024 ਨੂੰ (ਇੱਕ ਦਿਨ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Author : Malout Live