ਨਗਰ ਕੌਂਸਲ ਮਲੋਟ ਪ੍ਰਧਾਨਗੀ ਚੋਣਾਂ ਲਈ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਦੇਸ਼ ਜਾਰੀ
ਮਲੋਟ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਉਡੀਕ ਖ਼ਤਮ ਹੋ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਯਾਨੀ ਐਸ.ਡੀ.ਐਮ ਮਲੋਟ ਨੂੰ ਇਸ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਬਤੌਰ ਕਨਵੀਨਰ ਨਿਯੁਕਤ ਕਰ ਦਿੱਤਾ ਗਿਆ ਹੈ।
ਮਲੋਟ : ਮਲੋਟ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਉਡੀਕ ਖ਼ਤਮ ਹੋ ਗਈ ਹੈ। ਪ੍ਰਸ਼ਾਸਨਿਕ ਪੱਧਰ 'ਤੇ ਅਧਿਕਾਰਤ ਕਾਰਵਾਈ ਬਹੁਤ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਸਰਕਾਰੀ ਹੁਕਮਨਾਮਾ ਜਾਰੀ ਕਰਕੇ ਉਪ ਮੰਡਲ ਮੈਜਿਸਟ੍ਰੇਟ ਯਾਨੀ ਐਸ.ਡੀ.ਐਮ ਮਲੋਟ ਨੂੰ ਇਸ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਬਤੌਰ ਕਨਵੀਨਰ ਨਿਯੁਕਤ ਕਰ ਦਿੱਤਾ ਗਿਆ ਹੈ।
ਸਰਕਾਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਤੇ 17 ਜੂਨ ਨੂੰ ਜਾਰੀ ਹੋਈਆਂ ਰਾਖਵੇਂਕਰਨ ਸਬੰਧੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਹੁਣ ਐਸ.ਡੀ.ਐਮ ਮਲੋਟ ਵੱਲੋਂ ਜੇਤੂ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਉਸ ਤੋਂ ਬਾਅਦ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਜਾਂ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਲਈ ਮਿਤੀ ਅਤੇ ਸਥਾਨ ਨਿਸ਼ਚਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਚੋਣ ਦੀ ਤਾਰੀਖ਼ ਤੈਅ ਕਰਕੇ ਸਮੂਹ ਹਾਜ਼ਿਰ ਮੈਂਬਰਾਂ ਅਤੇ ਜੇਤੂ ਕੌਂਸਲਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਪਤੇ 'ਤੇ ਘੱਟੋ-ਘੱਟ 48 ਘੰਟੇ ਪਹਿਲਾਂ ਅਧਿਕਾਰਿਤ ਨੋਟਿਸ ਦੇ ਕੇ ਸੂਚਿਤ ਕਰਨਾ ਲਾਜ਼ਮੀ ਬਣਾਇਆ ਗਿਆ ਹੈ ਤਾਂ ਜੋ ਚੋਣ ਦਾ ਕੰਮ ਪੂਰੀ ਤਰ੍ਹਾਂ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਮੀਦ ਹੈ ਕਿ ਜੂਨ ਦੇ ਇਸੇ ਆਖਰੀ ਹਫ਼ਤੇ ਵਿੱਚ ਮਲੋਟ ਸ਼ਹਿਰ ਨੂੰ ਨਵੀਂ ਨਗਰ ਕੌਂਸਲ ਮਿਲ ਜਾਵੇਗੀ।
Author : Malout Live



