ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਐਕਸੀਲੈਂਸ ਅਵਾਰਡ ਸੈਰੇਮਨੀ (ਵਿਗਿਆਨ ਅਤੇ ਗਣਿਤ ) 2024-25 ਦਾ ਆਯੋਜਨ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਐਕਸੀਲੈਂਸ ਅਵਾਰਡ ਸੈਰੇਮਨੀ (ਵਿਗਿਆਨ ਅਤੇ ਗਣਿਤ) 2024-25 ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਐਕਸੀਲੈਂਸ ਅਵਾਰਡ ਸੈਰੇਮਨੀ (ਵਿਗਿਆਨ ਅਤੇ ਗਣਿਤ) 2024-25 ਦਾ ਆਯੋਜਨ ਕੀਤਾ ਗਿਆ। ਇਸ ਅਵਾਰਡ ਸੈਰੇਮਨੀ ਵਿੱਚ ਸ਼੍ਰੀ ਜਸਪਾਲ ਮੋਗਾ ਜ਼ਿਲ੍ਹਾ ਸਿੱਖਿਆ ਅਫ਼ਸਰ ( DEO), ਸ਼੍ਰੀ ਮੁਕਤਸਰ ਸਾਹਿਬ, ਰਜਿੰਦਰ ਸੋਨੀ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਲੈੱਕਚਰਾਰ ਸੁਨੀਲ ਜੱਗਾ ਮੁੱਖ ਮਹਿਮਾਨ ਵਜੋਂ ਪਹੁੰਚੇ।
ਇਸ ਅਵਾਰਡ ਸੈਰੇਮਨੀ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ (2023-24) ਵਿੱਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਅਤੇ 'ਵਿਗਿਆਨ ਅਤੇ ਗਣਿਤ ਮੇਲੇ' ਵਿੱਚ ਵਿਦਿਆਰਥੀਆਂ ਦੁਆਰਾ ਬਣਾਏ ਗਏ ਪ੍ਰੋਜੈਕਟਾਂ ਦੇ ਜੇਤੂ ਵਿਦਿਆਰਥੀਆਂ ਦੇ ਸਹਿਯੋਗੀ ਅਧਿਆਪਕਾਂ ਨੂੰ ਡੀ.ਈ.ਓ, ਡਿਪਟੀ ਡੀ.ਈ.ਓ, ਸੰਸਥਾ ਦੇ ਮੈਨੇਜਰ ਅਤੇ ਸਕੂਲ ਪ੍ਰਿੰਸੀਪਲ ਨੇ ਸਮਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਐਕਸੀਲੈਂਸ ਐਵਾਰਡ ਸੈਰੇਮਨੀ ਨੂੰ ਯਾਦਗਾਰ ਬਣਾਉਣ ਲਈ ਸਕੂਲ ਵਿੱਚ ਇੱਕ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਸਮੂਹ ਕਮੇਟੀ ਮੈਂਬਰਾਂ ਅਤੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਅਵਾਰਡ ਸੈਰੇਮਨੀ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Author : Malout Live