ਸਰਕਾਰੀ ਕੰਨਿਆ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿੱਚ ਸਟੇਟ ਪੱਧਰੀ ਖੋ-ਖੋ ਮੁਕਾਬਲਿਆਂ ਲਈ ਟੀਮਾਂ ਦਾ ਪ੍ਰਬੰਧ

ਅੰਡਰ-19 ਲੜਕੀਆਂ ਖੋ-ਖੋ ਦੇ ਮੁਕਾਬਲੇ, ਜੋ ਕਿ ਡੇਰਾ ਭਾਈ ਮਸਤਾਨ ਸੀ.ਸੈ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ, ਵਿੱਚ ਭਾਗ ਲੈਣ ਆਏ ਖਿਡਾਰੀਆਂ ਦੀ ਰਿਹਾਇਸ਼ ਅਤੇ ਭੋਜਨ ਦਾ ਪ੍ਰਬੰਧ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 68 ਵੀਂ ਪੰਜਾਬ ਰਾਜ ਪੱਧਰੀ ਅੰਤਰ ਜਿਲ੍ਹਾ ਸਕੂਲ ਖੇਡਾਂ ਅੰਡਰ-19 ਲੜਕੀਆਂ ਖੋ-ਖੋ ਦੇ ਮੁਕਾਬਲੇ, ਜੋ ਕਿ ਡੇਰਾ ਭਾਈ ਮਸਤਾਨ ਸੀ.ਸੈ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ, ਵਿੱਚ ਭਾਗ ਲੈਣ ਆਏ ਖਿਡਾਰੀਆਂ ਦੀ ਰਿਹਾਇਸ਼ ਅਤੇ ਭੋਜਨ ਦਾ ਪ੍ਰਬੰਧ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਸਪਾਲ ਮੋਂਗਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜਿੰਦਰ ਸੋਨੀ, ਡੀ.ਐਮ ਸ. ਸੁਰਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਚੰਦਰ ਝਾਂਬ ਦੀ ਦੇਖ-ਰੇਖ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਹੈ।

ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸਕੂਲ ਦਾ ਦੌਰਾ ਕੀਤਾ ਅਤੇ ਖਿਡਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕੰਨਿਆ ਸਕੂਲ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਵੱਲੋਂ ਕੀਤੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਮਾਰੀ ਪਰਮਿੰਦਰ ਕੌਰ ਡੀ.ਪੀ.ਈ, ਸ਼੍ਰੀਮਤੀ ਰਮਨਦੀਪ ਕੌਰ ਪੀ.ਟੀ.ਈ, ਸ਼੍ਰੀਮਤੀ ਸੁਖਜਿੰਦਰ ਕੌਰ ਪੀ.ਟੀ.ਈ, ਸ਼੍ਰੀਮਤੀ ਸੰਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਿਰ ਸੀ।

Author : Malout Live