14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ
14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨਾਲ ਮੀਟਿੰਗ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸੰਬੰਧਿਤ ਅਦਾਲਤ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ ਲੋਕ ਅਦਾਲਤ ਵਿੱਚ ਲੈਂਡ ਐਜੂਕੇਸ਼ਨ ਕੇਸ, ਲੇਬਰ ਕੋਰਟ ਦੇ ਕੇਸ, ਮੋਟਰ ਐਕਸੀਡੈਂਟ, ਪਰਿਵਾਰਿਕ ਝਗੜੇ, ਟ੍ਰੈਫ਼ਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
Author : Malout Live