ਖੇਤੀਬਾੜੀ ਵਿਭਾਗ ਵੱਲੋਂ ਮੌੜ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਡਾ. ਸ਼ਵਿੰਦਰ ਸਿੰਘ, ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਮੌੜ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਨਰਮੇ ਦੀ ਫਸਲ ਤੇ ਗੁਲਾਬੀ ਸੂੰਡੀ ਦੀ ਰੋਕਥਾਮ, ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਅਤੇ ਝੋਨੇ/ਬਾਸਮਤੀ ਦੀਆਂ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਡਾ. ਸ਼ਵਿੰਦਰ ਸਿੰਘ, ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ।

ਇਸ ਮੌਕੇ ਡਾ. ਹਰਮਨਜੀਤ ਸਿੰਘ, ਏ.ਡੀ.ਓ (ਪੀ.ਪੀ) ਵੱਲੋਂ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਾਸਮਤੀ ਦੀ ਉੱਤਮ ਪੈਦਾਵਾਰ ਲਈ ਪੰਜਾਬ ਸਰਕਾਰ ਵੱਲੇਂ 10 ਪਾਬੰਦੀਸ਼ੁਦਾ ਜ਼ਹਿਰਾਂ ਦੀ ਵਰਤੋਂ ਨਾ ਕਰਨ ਅਤੇ ਸਿਰਫ ਲੋੜ ਅਨੁਸਾਰ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਹੀ ਸਪਰੇਅ ਕੀਤੀ ਜਾਵੇ। ਡਾ. ਹਰਮਨਦੀਪ ਸਿੰਘ, ਏ.ਡੀ.ਓ, ਸਰਕਲ ਬਧਾਈ ਵੱਲੋਂ ਕਿਸਾਨਾਂ ਨੂੰ ਨਰਮੇਂ ਦੀ ਫਸਲ ਵਿੱਚ ਗੁਲਾਬੀ ਸੂੰਡੀ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਤੇ ਹਫਤੇ-2 ਦੇ ਵਕਫੇ ਤੇ 13:0:45 ਦੀ ਸਪਰੇਅ ਜਰੂਰ ਕਰਨ। ਇਸ ਮੌਕੇ ਸ਼੍ਰੀਮਤੀ ਨਵਦੀਪ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਅਤੇ ਮੌਕੇ ਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ। ਅੰਤ ਵਿੱਚ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ(ਆਤਮਾ) ਵੱਲੋਂ ਆਏ ਹੋਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ ਅਤੇ ਪਿੰਡ ਦੇ ਕਿਸਾਨ ਹਾਜ਼ਿਰ ਸਨ।

Author : Malout Live