ਮਾਘੀ ਮੇਲੇ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ। ਇਸ ਮੇਲੇ ਨੂੰ ਸਫ਼ਲ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ ਹੈ ਅਤੇ ਹਰ ਸੈਕਟਰ ਵਿੱਚ ਨੋਡਲ ਅਫ਼ਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ ਜੇ.ਈ, ਐੱਸ.ਡੀ.ਓ, ਨਗਰ ਕੌਂਸਲ, ਜਨ ਸਿਹਤ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ।

ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫ਼ਾਈ ਤੇ ਨਜਾਇਜ਼ ਕਬਜ਼ਿਆਂ ਹਟਵਾਏ ਜਾਣ ਅਤੇ  ਜਿਨ੍ਹਾਂ ਥਾਂਵਾਂ ’ਤੇ ਲੰਗਰ ਲਗਾਏ ਜਾਣਗੇ, ਉਨ੍ਹਾਂ ਥਾਂਵੇਂ ’ਤੇ ਵਰਤੋਂ ਵਿੱਚ ਆਉਣ ਵਾਲੇ ਬਰਤਨ ਪਲਾਸਟਿਕ ਮੁਕਤ ਹੋਣ ਤਾਂ ਜੋ ਇਤਿਹਾਸਕ ਮਾਘੀ ਮੇਲਾ ਇਸ ਵਾਰ ਪਲਾਸਟਿਕ ਮੁਕਤ ਰੱਖਣ ਦਾ ਟੀਚਾ ਪੂਰਾ ਹੋ ਸਕੇ। ਉਨ੍ਹਾਂ ਮਾਲ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਭੀੜ ਵਾਲੀਆਂ ਥਾਵਾਂ ’ਤੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਨਜ਼ਰ ਰੱਖੀ ਜਾ ਸਕੇ। ਉਹਨਾਂ ਬੀ.ਐਂਡ.ਆਰ (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸ਼੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਸਿਵਿਲ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ, ਜਦਕਿ ਪੁਲਿਸ ਕੰਟਰੋਲ ਰੂਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਜਾਵੇਗਾ।

Author : Malout Live