ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵੱਲੋਂ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਸਕੂਲ ਦੇ ਲੜਕੇ ਅਤੇ ਲੜਕੀਆਂ ਲਈ ਵੱਖ-ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਸਕੂਲ ਦੇ ਲੜਕੇ ਅਤੇ ਲੜਕੀਆਂ ਲਈ ਵੱਖ-ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਇਨ੍ਹਾਂ ਮੁਕਾਬਲਿਆਂ ਵਿੱਚ ਸਪ੍ਰਿੰਟ ਦੌੜਾਂ (100 ਮੀਟਰ ਤੇ 200 ਮੀਟਰ ) ਰੀਲੇ ਰੇਸ, ਲੰਬੀ ਛਾਲ, ਸ਼ੋਟ ਪੁੱਟ ਅਤੇ ਟੱਗ ਆਫ ਵਾਰ ਆਦਿ ਈਵੈਂਟ ਕਰਵਾਏ ਗਏ। ਐਥਲੈਟਿਕ ਮੀਟ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਸਕੂਲ ਪ੍ਰਿੰਸੀਪਲ ਦੁਆਰਾ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਮੁੱਢ ਤੋਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮੱਦਦਗਾਰ ਰਹੀਆਂ ਹਨ ਜੋ ਉਨ੍ਹਾਂ ਵਿੱਚ ਸਹਿਯੋਗ, ਆਪਸੀ ਤਾਲਮੇਲ, ਕਠੋਰਤਾ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਦਾ ਪ੍ਰਸਾਰ ਕਰਦੀਆਂ ਹਨ। ਇਸ ਦੇ ਨਾਲ ਹੀ ਐਥਲੈਟਿਕ ਮੀਟ ਦੇ ਅੰਤ ਵਿੱਚ ਉਨ੍ਹਾਂ ਨੇ ਐਥਲੈਟਿਕ ਮੀਟ ਨੂੰ ਪ੍ਰਸ਼ੰਸ਼ਾ ਯੋਗ ਬਣਾਉਣ ਲਈ ਸਕੂਲ ਡੀ.ਪੀ ਰਾਹੁਲ ਸ਼ਰਮਾ, ਸ. ਸਾਹਿਬ ਸਿੰਘ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।

Author : Malout Live