ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ
ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈਡ ਕਰਾਸ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਜਸਪਾਲ ਮੌਂਗਾ ਵੱਲੋਂ ਹਾਜ਼ਿਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈਡ ਕਰਾਸ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਜਸਪਾਲ ਮੌਂਗਾ ਵੱਲੋਂ ਹਾਜ਼ਿਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਮੁਕਾਬਲਿਆਂ ਦੌਰਾਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਸ਼੍ਰੀ ਰਾਜ ਕੁਮਾਰ ਅਤੇ ਸ਼੍ਰੀ ਪ੍ਰਵੀਨ ਸ਼ਰਮਾ ਨੇ ਦਿੱਸਿਆ ਕਿ ਬਲਾਕ ਪੱਧਰ ’ਤੇ ਹੋਏ ਮੁਕਾਬਲਿਆਂ ਦੌਰਾਨ ਪਹਿਲੇ ਨੰਬਰ ’ਤੇ ਆਉਣ ਵਾਲਿਆਂ ਵਿਦਿਆਰਥੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਭਾਗ ਲਿਆ ਗਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਕਵਿਤਾ ਪਾਠ ਉਮਰ ਵਰਗ 5 ਤੋਂ 10 ਸਾਲ ਵਿੱਚ ਜੀ.ਟੀ.ਬੀ. ਖਾਲਸਾ ਸਕੂਲ ਮਲੋਟ, ਭਵਨੂਰ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਤੋਂ ਉਦੈ ਪ੍ਰਤਾਪ ਸਿੰਘ ਨੇ ਦੂਜਾ ਸਥਾਨ ਅਤੇ ਦਸ਼ਮੇਸ਼ (ਕੰਨਿਆ) ਸ.ਸ.ਸ. ਸਕੂਲ ਬਾਦਲ ਤੋਂ ਵੰਸ਼ ਕੌਰ ਮਾਨ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਤਰ੍ਹਾਂ ਕਵਿਤਾ ਪਾਠ 10 ਤੋਂ 15 ਸਾਲ ਵਿੱਚ ਅਕਾਲ ਅਕੈਡਮੀ ਤੋਂ ਹਰਗੁਨਪ੍ਰੀਤ ਸਿੰਘ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨਿਸ਼ਾਨ ਅਕੈਡਮੀ, ਮਲੋਟ ਨੇ ਦੂਜਾ ਸਥਾਨ ਅਤੇ ਕਰਨਵੀਰ ਕੌਰ ਸ.ਸ.ਸਕੂਲ ਸੰਗਰਾਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤਰ੍ਹਾਂ ਪੇਪਰ ਪੜ੍ਹਨ ਦੌਰਾਨ ਦਸ਼ਮੇਸ਼ ਸ.ਸ.ਸ. ਸਕੂਲ ਬਾਦਲ ਤੋਂ ਸ਼ਰਨਪ੍ਰੀਤ ਕੌਰ ਨੇ ਪਹਿਲਾ ਸਥਾਨ, ਦੂਜਾ ਸਥਾਨ ਜੀ.ਐਨ.ਵੀ. ਡੀ.ਏ.ਵੀ ਗਿੱਦੜਬਾਹਾ ਤੋਂ ਗੁਰਨੂਰ ਕੌਰ ਅਤੇ ਤੀਜਾ ਸਥਾਨ ਨਿਸ਼ਾਨ ਅਕੈਡਮੀ ਤੋਂ ਹਰਸਿਮਰਨ ਕੌਰ ਨੇ ਪ੍ਰਾਪਤ ਕੀਤਾ। ਡਿਬੇਟ ਮੁਕਾਬਲੇ ਦੌਰਾਨ ਦਸ਼ਮੇਸ਼ ਸ.ਸ.ਸ. ਸਕੂਲ ਬਾਦਲ ਤੋਂ ਪਹਿਲਾ ਸਥਾਨ ਪਾਇਲ, ਦੂਜਾ ਸਥਾਨ ਸ.ਹ.ਸ. ਵੜਿੰਗ ਤੋਂ ਨਵਨੀਤ ਨੇ ਅਤੇ ਤੀਜਾ ਸਥਾਨ ਨਿਸ਼ਾਨ ਅਕੈਡਮੀ ਮਲੋਟ ਤੋਂ ਅਨੂਰੀਤ ਨੇ ਪ੍ਰਾਪਤ ਕੀਤਾ। ਇਸ ਤਰ੍ਹਾਂ ਸ਼ਬਦ ਗਾਇਨ ਦੌਰਾਨ ਅਕਾਲ ਅਕੈਡਮੀ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਦੌਲਾ ਨੇ ਦੂਜਾ ਸਥਾਨ ਅਤੇ ਸ.ਸ.ਸ. ਸਕੂਲ (ਮੁੰਡੇ) ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸ਼੍ਰੀ ਤੇਜਿੰਦਰ ਸਿੰਘ, ਸ਼੍ਰੀਮਤੀ ਡਿੰਪਲ ਵਰਮਾ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀਮਤੀ ਖੁਸ਼ਵੀਰ ਕੌਰ, ਸ਼੍ਰੀ ਰਘਬੀਰ ਸਿੰਘ, ਸ਼੍ਰੀਮਤੀ ਵਨੀਤਾ ਬਾਂਸਲ, ਸ਼੍ਰੀਮਤੀ ਪੂਜਾ ਬੱਤਰਾ, ਸ਼੍ਰੀ ਅਵਤੰਸ ਸਿੰਘ, ਸ਼੍ਰੀਮਤੀ ਰਜਨੀ ਗਰੋਵਰ, ਸ਼੍ਰੀਮਤੀ ਮੋਨਿਕਾ ਵਰਮਾ, ਸ਼੍ਰੀ ਗੁਰਨਾਮ ਸਿੰਘ, ਸ਼੍ਰੀਮਤੀ ਜਸਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਿਰ ਸਨ।
Author : Malout Live