‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈੱਡ ਕਰਾਸ ਵਿਖੇ ਜਿਲ੍ਹਾ ਪੱਧਰੀ ਪ੍ਰੋਗਰਾਮ ਦਾ ਕੀਤਾ ਆਯੋਜਨ
ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਯਾਦ ਵਿੱਚ ਪ੍ਰੋਗਰਾਮ ਸਵੱਛਤਾ ਦੇ ਰੂਪ ਰਾਹੀਂ ਆਯੋਜਿਤ ਕੀਤਾ ਗਿਆ। ਵਾਤਾਵਰਨ ਦੀ ਸਵੱਛਤਾ ਵਿੱਚ ਹਿੱਸਾ ਪਾਉਂਦਿਆਂ ਉਨ੍ਹਾਂ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਬਦ ਗਾਇਨ, ਨੁੱਕੜ ਨਾਟਕ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਰਵਾਏ ਗਏ ਜਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਜਿਲ੍ਹਾ ਰੈੱਡ ਕਰਾਸ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (ਪੇਂਡੂ) ਵੱਲੋਂ ਕੀਤੀ ਗਈ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ ਸ਼੍ਰੀ ਤੁਸ਼ਾਰ ਗੁਪਤਾ ਉੱਚੇਚੇ ਤੌਰ ‘ਤੇ ਹਾਜ਼ਿਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਇਹ ਪੰਦਰਵਾੜਾ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਪਿੰਡਾਂ ਵਿੱਚ ਸਾਫ-ਸਫਾਈ ਦੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੀ ਇਸ ਸਫਾਈ ਅਭਿਆਨ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਯਾਦ ਵਿੱਚ ਇਹ ਪ੍ਰੋਗਰਾਮ ਸਵੱਛਤਾ ਦੇ ਰੂਪ ਰਾਹੀਂ ਆਯੋਜਿਤ ਕੀਤਾ ਗਿਆ। ਵਾਤਾਵਰਨ ਦੀ ਸਵੱਛਤਾ ਵਿੱਚ ਹਿੱਸਾ ਪਾਉਂਦਿਆਂ ਉਨ੍ਹਾਂ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਬਦ ਗਾਇਨ, ਨੁੱਕੜ ਨਾਟਕ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ, ਕਾਰਜ ਸਾਧਕ ਅਫ਼ਸਰ ਸ਼੍ਰੀ ਮੁਕੇਸ਼ ਸਿੰਗਲਾ, ਕਾਰਜਕਾਰੀ ਇੰਜੀ. ਜਲ ਸਪਲਾਈ ਵਿਭਾਗ ਸ਼੍ਰੀ ਸ਼ਮਿੰਦਰ ਸਿੰਘ, ਜਿਲ੍ਹਾ ਭਾਸ਼ਾ ਅਫ਼ਸਰ ਜਗਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।
Author : Malout Live