ਗਿੱਦੜਬਾਹਾ ਡਿਵੀਜ਼ਨ ਦੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟ ਸਪਾਟ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਦੌਰੇ ਦੌਰਾਨ ਉਹਨਾਂ ਬੇਲਰ ਮਾਲਕ ਅਤੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਹਨਾਂ ਭਰੋਸਾ ਦਵਾਇਆ ਕਿ ਜਲਦ ਹੀ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਪਰਾਲੀ ਖਰੀਦਣ ਵਾਲੀ ਇੰਡਸਟਰੀਜ਼ ਦੇ ਮਾਲਕਾਂ, ਬੇਲਰ ਮਾਲਕਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਮੁਸ਼ਕਿਲਾਂ ਦੇ ਹੱਲ ਲਈ ਹਰ ਸਾਰਥਿਕ ਯਤਨ ਕੀਤੇ ਜਾਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਤੁਸ਼ਾਰ ਗੁਪਤਾ ਨੇ ਸਬ-ਡਿਵੀਜ਼ਨ ਗਿੱਦੜਬਾਹਾ ਦੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟ-ਸਪਾਟ ਪਿੰਡ ਕੋਟਭਾਈ, ਹੁਸਨਰ, ਗਿੱਦੜਬਾਹਾ ਅਤੇ ਗੁਰੂਸਰ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਿ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਉਹਨਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਦਾ ਆਧੁਨਿਕ ਢੰਗ ਨਾਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਇਸ ਦੌਰੇ ਦੌਰਾਨ ਉਹਨਾਂ ਬੇਲਰ ਮਾਲਕ ਅਤੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਹਨਾਂ ਭਰੋਸਾ ਦਵਾਇਆ ਕਿ ਜਲਦ ਹੀ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਪਰਾਲੀ ਖਰੀਦਣ ਵਾਲੀ ਇੰਡਸਟਰੀਜ਼ ਦੇ ਮਾਲਕਾਂ, ਬੇਲਰ ਮਾਲਕਾਂ ਅਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਮੁਸ਼ਕਿਲਾਂ ਦੇ ਹੱਲ ਲਈ ਹਰ ਸਾਰਥਿਕ ਯਤਨ ਕੀਤੇ ਜਾਣਗੇ। ਇਸ ਮੌਕੇ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ.ਡੀ.ਐਮ. ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ, ਡੀ.ਐੱਸ.ਪੀ ਸ਼੍ਰੀ ਅਵਤਾਰ ਸਿੰਘ ਰਾਜਪਾਲ, ਸ਼੍ਰੀ ਜਗਤਾਰ ਸਿੰਘ ਖੇਤੀ ਵਿਸਥਾਰ ਅਫ਼ਸਰ ਤੋਂ ਇਲਾਵਾ ਪਤਵੰਤੇ ਵਿਅਕਤੀ ਅਤੇ ਕਿਸਾਨ ਵੀ ਮੌਜੂਦ ਸਨ।
Author : Malout Live