ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ

ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਫ਼ਲੈਕਸ, ਵਾਲ ਪੇਂਟਿੰਗ, ਪੋਸਟਰ ਆਦਿ ਬਣਵਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਫ਼ਲੈਕਸ, ਵਾਲ ਪੇਂਟਿੰਗ, ਪੋਸਟਰ ਆਦਿ ਬਣਵਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਡੀ-ਐਡਿਕਸ਼ਨ ਸੈਂਟਰ ਵਿੱਚ ਦਾਖਲ ਮਰੀਜ਼ਾਂ ਦੇ ਪੜ੍ਹਨ ਲਈ ਪੰਜਾਬੀ ਪੁਸਤਕਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਭਾਸ਼ਾ ਵਿਭਾਗ ਤੋਂ ਲੋੜੀਂਦੀ ਸਮੱਗਰੀ ਪ੍ਰਾਪਤ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ’ਤੇ ਇਸ ਮੁਹਿੰਮ ਤਹਿਤ ਫ਼ਲੈਕਸ ਲਗਾਏ ਜਾਣ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਿਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਕਿ ਇਸ ਮੁਹਿੰਮ ਦੇ ਅਧੀਨ ਕਿਹੜੀਆਂ-ਕਿਹੜੀਆਂ ਹੋਰ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਇਸ ਸੰਬੰਧੀ ਇੱਕ ਹਫ਼ਤੇ ਦੇ ਅੰਦਰ-ਅੰਦਰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਮਲੋਟ, ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਉਹਨਾਂ ਵੱਲੋਂ ਨਾਟਕ/ਪੇਂਟਿੰਗ ਆਦਿ ਦੇ ਸਕੂਲ ਪੱਧਰ/ਬਲਾਕ ਪੱਧਰ/ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਗਏ ਸਨ, ਜਿੰਨਾਂ ਵਿੱਚੋਂ ਜੇਤੂ 3 ਟੀਮਾਂ ਨੂੰ 15 ਅਗਸਤ ’ਤੇ ਸਨਮਾਨਿਤ ਵੀ ਕੀਤਾ ਗਿਆ ਸੀ। ਇਸ ਤਰ੍ਹਾਂ ਦੇ ਮੁਕਾਬਲੇ ਦੁਬਾਰਾ ਕਰਵਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਨਸ਼ਿਆਂ ਸੰਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ਼੍ਰੀ ਨਵੀਨ ਗਡਵਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਿਸਟਰੀ ਆਫ ਸ਼ੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ, ਨਵੀਂ ਦਿੱਲੀ ਵੱਲੋਂ ਸਾਲ 2020-21 ਦੌਰਾਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸਦੇ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ 10 ਲੱਖ ਰੁਪਏ ਦੇ ਫ਼ੰਡ ਪ੍ਰਾਪਤ ਹੋਏ ਸਨ, ਜਿਸ ਵਿੱਚੋਂ ਹੁਣ ਤੱਕ ਤਕਰੀਬਨ 7 ਲੱਖ ਰੁਪਏ ਖਰਚ ਹੋ ਚੁੱਕੇ ਹਨ ਅਤੇ ਬਕਾਇਆ ਪਈ ਰਾਸ਼ੀ ਨੂੰ ਖਰਚਨ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਦਸ਼ਨ ਲਾਲ ਕੁੰਡਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਸਪਾਲ ਮੌਂਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵੰਦਨਾ ਬਾਂਸਲ, ਡੀ.ਐੱਸ.ਪੀ(ਐੱਚ) ਸ਼੍ਰੀ ਅਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।

Author : Malout Live