ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਕੀਤਾ ਆਯੋਜਨ

ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਆਯੋਜਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਆਯੋਜਨ ਕੀਤਾ ਗਿਆ।

ਇਸ ਸਭਿਆਚਾਰਕ ਰਿਹਰਸਲ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ, ਦਸ਼ਮੇਸ਼ ਗਰਲਜ਼ ਪਬਲਿਕ ਸਕੂਲ ਬਾਦਲ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ ਕਲਾ, ਅਕਾਲ ਅਕੈਡਮੀ, ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ਼ਿਵਾਲਿਕ ਪਬਲਿਕ ਸਕੂਲ, ਕੁਲਵੰਤ ਜੋਸ਼ੀ ਮੈਮੋਰੀਅਲ ਸਕੂਲ ਰੁਪਾਣਾ ਅਤੇ ਨਿਸ਼ਾਨ ਅਕੈਡਮੀ ਦੇ ਸਕੂਲੀ ਬੱਚਿਆਂ ਨੇ ਭਾਗ ਲਿਆ। ਸੱਭਿਆਚਾਰਕ ਰਿਹਰਸਲ ਦਾ ਜਾਇਜਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸੰਬੰਧਿਤ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਖਤ ਮਿਹਨਤ ਕੀਤੀ ਜਾਵੇ। ਉਹਨਾਂ ਦੱਸਿਆ ਕਿ ਗਣਤੰਤਰਤਾ ਦਿਵਸ ਸਮਾਗਮ ਇੱਕ ਰਾਸ਼ਟਰੀ ਸਮਾਗਮ ਹੈ ਅਤੇ ਇਸ ਸਮਾਗਮ ਨੂੰ ਮਨਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ’ਤੇ ਸ਼੍ਰੀ ਰਾਜ ਕੁਮਾਰ, ਸ਼੍ਰੀ ਪ੍ਰਵੀਨ ਕੁਮਾਰ ਤੋਂ ਇਲਾਵਾ ਸੰਬੰਧਿਤ ਸਕੂਲਾਂ ਦੇ ਪ੍ਰਬੰਧਕ ਇੰਚਾਰਜ ਵੀ ਮੌਜੂਦ ਸਨ।

Author : Malout Live