ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀ ਰਾਜ ਕੁਮਾਰ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਲਈ ਕਿੱਤਾ ਮੁੱਖੀ ਪ੍ਰੋਗਰਾਮ ਕੀਤਾ ਗਿਆ। ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਟ੍ਰੇਨਿੰਗ ਸ਼੍ਰੀ ਅੰਗਰੇਜ ਸਿੰਘ ਭੁੱਲਰ ਵੱਲੋਂ ਦਿੱਤੀ ਗਈ।
ਉਨ੍ਹਾਂ ਨੇ ਕੈਦੀਆਂ/ਹਵਾਲਾਤੀਆਂ ਨੂੰ ਪੱਤਿਆਂ ਤੋਂ ਖਾਦ ਬਣਾਉਣ ਅਤੇ ਗੰਡੋਇਆ ਤੋਂ ਖਾਦ ਬਣਾਉਣ ਦੀ ਟ੍ਰੇਨਿੰਗ ਦਿੱਤੀ। ਜਿਲ੍ਹਾ ਅਤੇ ਸ਼ੈਸ਼ਨ ਜੱਜ ਵੱਲੋਂ ਅੰਗਰੇਜ ਸਿੰਘ ਭੁੱਲਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ੈਸ਼ਨ ਜੱਜ ਅਤੇ ਸਕੱਤਰ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜੇਲ੍ਹ ਵਿੱਚ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆਂ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ-ਫ੍ਰੀ ਹੈੱਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live