ਮੀਰੀ-ਪੀਰੀ ਖਾਲਸਾ ਮਾਰਚ ਨੂੰ ਹਲਕਾ ਮਲੋਟ ਦੀਆਂ ਸੰਗਤਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ- ਹਰਪ੍ਰੀਤ ਸਿੰਘ ਕੋਟਭਾਈ
ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਹਲਕਾ ਮਲੋਟ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਪ੍ਰਤੀ ਆਪਣੀ ਅਟੁੱਟ ਸ਼ਰਧਾ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ ਗਿਆ।
ਮਲੋਟ : ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਹਲਕਾ ਮਲੋਟ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਪ੍ਰਤੀ ਆਪਣੀ ਅਟੁੱਟ ਸ਼ਰਧਾ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਹਲਕਾ ਮਲੋਟ ਦੇ ਸਮੂਹ ਸੰਤਾਂ-ਮਹਾਂਪੁਰਸ਼ਾਂ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਸਮੂਹ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਸਹਿਯੋਗ ਹਮੇਸ਼ਾ ਯਾਦਗਾਰ ਰਹੇਗਾ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਸ ਮਾਰਚ ਵਿੱਚ ਮਿਲੀ ਭਰਵੀਂ ਸ਼ਮੂਲੀਅਤ ਨੇ ਸੰਗਤਾਂ ਦੀ ਗੁਰੂ ਘਰ ਪ੍ਰਤੀ ਅਟੱਲ ਆਸਥਾ ਨੂੰ ਹੋਰ ਵੀ ਮਜ਼ਬੂਤ ਢੰਗ ਨਾਲ ਦਰਸਾਇਆ ਹੈ। ਅੰਤ ਵਿੱਚ ਹਰਪ੍ਰੀਤ ਸਿੰਘ ਕੋਟਭਾਈ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਮੂਹ ਸੰਗਤਾਂ 'ਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ ਅਤੇ ਸਭ ਨੂੰ ਹਮੇਸ਼ਾ ਚੜ੍ਹਦੀ ਕਲਾ, ਤੰਦਰੁਸਤੀ ਅਤੇ ਸੇਵਾ-ਸਿਮਰਨ ਦੀ ਦਾਤ ਬਖ਼ਸ਼ਣ।
Author : Malout Live



