PSEB ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ ਵਿਸ਼ੇਸ਼ ਮੌਕਾ
ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ ਵਿਸ਼ੇਸ਼ ਮੌਕਾ (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ।
ਮਲੋਟ (ਪੰਜਾਬ) : ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ ਵਿਸ਼ੇਸ਼ ਮੌਕਾ (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ।
ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟੀਫਿਕੇਸ਼ਨ ਪ੍ਰਾਪਤ ਕਰਨ ਦਾ ਅੰਤਿਮ ਰਸਤਾ ਪ੍ਰਦਾਨ ਕਰੇਗੀ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 27 ਅਪ੍ਰੈਲ, 2026 ਨੂੰ ਸ਼ੁਰੂ ਹੋਵੇਗੀ ਅਤੇ ਵਿਸ਼ੇਸ਼ ਪ੍ਰੀਖਿਆਵਾਂ 15 ਜੁਲਾਈ, 2026 ਤੋਂ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਸਤਾਰਥ ਨਿਰਦੇਸ਼, ਵਿਸ਼ਾ-ਵਾਰ ਸਿਲੇਬਸ ਅਤੇ ਅਪਲਾਈ ਕਰਨ ਲਈ ਲਿੰਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਿਤ ਵੈੱਬਸਾਈਟ 'ਤੇ ਉਪਲੱਬਧ ਹੋਵੇਗਾ। ਬੈਂਸ ਨੇ ਕਿਹਾ ਕਿ ਇਹ ਮੌਕਾ ਆਪਣੇ ਭਵਿੱਖ ਨੂੰ ਲਿਖਣ ਦਾ ਇੱਕ ਸੁਨਹਿਰੀ ਮੌਕਾ ਹੈ। ਉਨ੍ਹਾਂ ਨੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸਮਾਂ ਗੁਆਏ ਇਸ ਸਬੰਧੀ ਨਿਯਮਤ ਜਾਣਕਾਰੀ ਲਈ ਪੀ.ਐਸ.ਈ.ਬੀ. ਦੀ ਵੈੱਬਸਾਈਟ ਦੇਖਦੇ ਰਹਿਣ ਅਤੇ ਉਹ ਕਿਸੇ ਵੀ ਪੁੱਛਗਿੱਛ ਲਈ ਆਪਣੇ ਨੇੜਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
Author : Malout Live



