PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਪ੍ਰੀਖਿਆਵਾਂ ਲਈ ਸ਼ਡਿਊਲ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪ੍ਰੀਖਿਆਵਾਂ ਦਾ ਸ਼ਡਿਊਲ ਤਿਆਰ ਕੀਤਾ ਗਿਆ।

ਮਲੋਟ (ਪੰਜਾਬ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 2027 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪ੍ਰੀਖਿਆਵਾਂ ਦਾ ਸ਼ਡਿਊਲ ਤਿਆਰ ਕੀਤਾ ਗਿਆ। 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਮਿਤੀ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ ਅਤੇ ਲਿਖਤੀ ਪ੍ਰੀਖਿਆਵਾਂ ਅੱਠਵੀਂ ਅਤੇ ਬਾਰਵੀਂ ਜਮਾਤ ਲਈ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਲਈ 19 ਮਾਰਚ, 2027 ਤੋਂ ਸ਼ੁਰੂ ਹੋਣਗੀਆਂ।

ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ 'ਚ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਵੀ ਸ਼ਾਮਿਲ ਹਨ। ਡੇਟਸ਼ੀਟ ਬੋਰਡ ਵੱਲੋਂ ਵੱਖਰੇ ਤੌਰ 'ਤੇ ਜਾਰੀ ਕੀਤੀ ਜਾਵੇਗੀ, ਜੋ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੋਵੇਗੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਚਨਬੱਧ ਹੈ।

Author : Malout Live