ਜਿਲ੍ਹੇ ਵਿੱਚ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ ਯੰਤਰ ਲੱਗੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਨੇ ਕੰਬਾਇਨ ਮਾਲਕਾਂ ਨੂੰ ਆਪਣੀਆਂ ਕੰਬਾਇਨਾਂ ’ਤੇ ਸੁਪਰ ਐੱਸ.ਐੱਮ.ਐੱਸ ਲਵਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਅਤੇ ਬਾਸਮਤੀ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਤੱਕ ਹੀ ਕਰਵਾਉਣ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਸਿਵਲ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਕੰਮ ਕਰ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਨੇ ਕੰਬਾਇਨ ਮਾਲਕਾਂ ਨੂੰ ਆਪਣੀਆਂ ਕੰਬਾਇਨਾਂ ’ਤੇ ਸੁਪਰ ਐੱਸ.ਐੱਮ.ਐੱਸ ਲਵਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਅਤੇ ਬਾਸਮਤੀ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਤੱਕ ਹੀ ਕਰਵਾਉਣ।
ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜੇਕਰ ਕੋਈ ਕੰਬਾਇਨ ਮਾਲਕ ਜਾਂ ਆਪਰੇਟਰ ਬਿਨ੍ਹਾਂ ਸੁਪਰ ਐੱਸ.ਐੱਮ.ਐੱਸ ਤੋਂ ਕੰਬਾਇਨ ਚਲਾਉਂਦਾ ਹੈ ਤਾਂ ਉਸ ਨੂੰ ਪਹਿਲੀ ਵਾਰ 50000 ਰੁਪਏ, ਦੂਜੀ ਵਾਰ 75000 ਰੁਪਏ ਅਤੇ ਤੀਸਰੀ ਵਾਰ ਉਲੰਘਣਾਂ ਕਰਨ ਤੇ 100000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਕੰਬਾਇਨ ਮਾਲਕ ਤੀਸਰੀ ਵਾਰ ਤੋਂ ਬਾਅਦ ਵਾਰ-ਵਾਰ ਇਸ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਹਰ ਵਾਰ ਉਸ ਨੂੰ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਕੰਬਾਇਨਾਂ ’ਤੇ ਸੁਪਰ ਐੱਸ.ਐੱਮ.ਐੱਸ ਲਗਾਉਣ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਕਰ ਚੁੱਕੀ ਹੈ।
Author : Malout Live