ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣ ਮਾਲਵਿੰਦਰ ਜੱਗੀ ਚੋਣ ਅਬਜ਼ਰਵਰ
ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੂਰ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਪੰਚਾਇਤੀ ਚੋਣਾਂ ਇੱਕ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਚੋਣ ਅਮਲੇ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪੱਖ ਨੂੰ ਚੰਗੀ ਤਰ੍ਹਾਂ ਘੋਖ ਕੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਧਿਰ ਨਾਲ ਨਾ-ਇਨਸਾਫੀ ਦੀ ਕੋਈ ਗੁੰਜਾਇਸ਼ ਨਾ ਰਹਿ ਸਕੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ਼੍ਰੀ ਮਾਲਵਿੰਦਰ ਸਿੰਘ ਜੱਗੀ ਨੇ ਬਤੌਰ ਚੋਣ ਅਬਜ਼ਰਵਰ ਵਜੋਂ ਨਿਯੁਕਤੀ ਹੋਣ ਉਪਰੰਤ ਚੋਣ ਅਮਲੇ ਦੇ ਨੁਮਾਂਇੰਦਿਆਂ ਨਾਲ ਬੈਠਕ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੂਰ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਪੰਚਾਇਤੀ ਚੋਣਾਂ ਇੱਕ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਚੋਣ ਅਮਲੇ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪੱਖ ਨੂੰ ਚੰਗੀ ਤਰ੍ਹਾਂ ਘੋਖ ਕੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਧਿਰ ਨਾਲ ਨਾ-ਇਨਸਾਫੀ ਦੀ ਕੋਈ ਗੁੰਜਾਇਸ਼ ਨਾ ਰਹਿ ਸਕੇ।
ਪਿਛਲੇ ਕੁਝ ਸਾਲਾਂ ਦੌਰਾਨ ਕਈ ਪਿੰਡਾਂ ਵਿੱਚ ਆਮ ਤੌਰ ’ਤੇ ਧੜੇਬੰਦੀ ਕਾਰਨ ਛੋਟੀ-ਮੋਟੀ ਲਾਗ-ਡਾਟ ਜਾਂ ਰੰਜਿਸ਼ ਕਾਰਨ ਵੱਡੇ ਹਾਦਸੇ ਵਾਪਰਨ ਦੀਆਂ ਘਟਨਾਵਾਂ ਹੋਣ ਦੀਆਂ ਖਬਰਾਂ ਦੇ ਚਲਦਿਆਂ ਸ. ਜੱਗੀ ਨੇ ਕਿਹਾ ਕਿ ਪ੍ਰਾਪਤ ਹੋਣ ਵਾਲੀਆਂ ਸੂਚਨਾਵਾਂ ਅਤੇ ਸ਼ਿਕਾਇਤਾਂ ਵੱਲ ਖਾਸ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਕਿਸੇ ਵੀ ਬਾਸ਼ਿੰਦੇ ਕੋਲ ਸ਼ਾਂਤੀ ਭੰਗ ਕਰਨ ਸੰਬੰਧੀ ਜਾਂ ਧੱਕੇਸ਼ਾਹੀ ਖਿਲਾਫ਼ ਪੁਖਤਾ ਸਬੂਤਾਂ ਸਮੇਤ ਕੋਈ ਜਾਣਕਾਰੀ ਉਪਲੱਬਧ ਹੋਵੇ ਤਾਂ ਉਨ੍ਹਾਂ ਨਾਲ ਕੋਈ ਵੀ ਪਿੰਡ ਵਾਸੀ ਸਿੱਧੇ ਤੌਰ ’ਤੇ ਰਾਬਤਾ ਕਾਇਮ ਕਰਨ ਵਿੱਚ ਜ਼ਰਾ ਵੀ ਸੰਕੋਚ ਨਾ ਕਰੇ। ਹਰ ਨਾਗਰਿਕ ਨਾਲ ਆਪਣਾ ਸੰਪਰਕ ਨੰਬਰ 90418-00417 ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਸ ਨੰਬਰ ’ਤੇ ਕੋਈ ਸਚਮੁੱਚ ਲੋੜਵੰਦ ਵਿਅਕਤੀ ਸੰਪਰਕ ਕਰਨ ਤੋਂ ਖੁੰਝ ਜਾਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਉਹ ਤੁਰੰਤ ਉਨ੍ਹਾਂ ਦੇ ਲਾਈਜ਼ਨ ਅਫ਼ਸਰ ਸ਼੍ਰੀ ਨਰਿੰਦਰ ਕੁਮਾਰ ਦੇ ਮੋਬਾਇਲ ਨੰਬਰ 96467-10073 ’ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਡਿਪਟੀ ਕਮਸ਼ਿਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐਮ ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਗੁਰਦੀਪ ਸਿੰਘ ਮਾਨ ਵਿਸ਼ੇਸ਼ ਤੋਰ ’ਤੇ ਹਾਜ਼ਿਰ ਰਹੇ।
Author : Malout Live