ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਭਲਕੇ, ਮਨੋਜ ਕੁਮਾਰ ਅਸੀਜਾ ਨੇ ਵੋਟਰਾਂ ਨੂੰ ਕੀਤੀ ਖਾਸ ਅਪੀਲ

ਮਲੋਟ ਦੀਆਂ ਸਮਾਜਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਕੁਮਾਰ ਅਸੀਜਾ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਮਨੋਜ ਕੁਮਾਰ ਅਸੀਜਾ ਨੇ ਕਿਹਾ ਕਿ ਉਹ ਪਿਛਲੇ ਕਰੀਬ 20 ਸਾਲਾਂ ਤੋਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਨਾਲ ਮਿਲ ਕੇ ਲੋਕ ਭਲਾਈ ਦੇ ਕਾਰਜ ਕਰਦੇ ਆ ਰਹੇ ਹਨ।

ਮਲੋਟ : ਮਲੋਟ ਦੀਆਂ ਸਮਾਜਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਕੁਮਾਰ ਅਸੀਜਾ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਮਨੋਜ ਕੁਮਾਰ ਅਸੀਜਾ ਨੇ ਕਿਹਾ ਕਿ ਉਹ ਪਿਛਲੇ ਕਰੀਬ 20 ਸਾਲਾਂ ਤੋਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਨਾਲ ਮਿਲ ਕੇ ਲੋਕ ਭਲਾਈ ਦੇ ਕਾਰਜ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸਿੱਖਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਦੇ ਮੱਦੇਨਜ਼ਰ ਉਹ ਪੰਜਾਬ ਯੂਨੀਵਰਸਿਟੀ ਸੈਨੇਟ ਮੈਂਬਰ ਦੀ ਚੋਣ ਲੜ ਰਹੇ ਹਨ।

ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਸਤੰਬਰ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਵਿੱਚ ਸੀਰੀਅਲ ਨੰਬਰ 25 ’ਤੇ ਦਰਜ ਮਨੋਜ ਕੁਮਾਰ ਅਸੀਜਾ ਦੇ ਹੱਕ ਵਿੱਚ ਵੋਟ ਪਾ ਕੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਦਾ ਸਹਿਯੋਗ ਉਨ੍ਹਾਂ ਨੂੰ ਸਿੱਖਿਆ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ।

Author : Malout Live