ਲੰਬੀ ਦੇ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਮਨਾਇਆ ਗਿਆ ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 97 ਵੇਂ ਜਨਮਦਿਨ ਮੌਕੇ ਪਿੰਡ ਬਾਦਲ ਵਿਖੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ, ਜਿੱਥੇ ਛੋਟੇ-ਛੋਟੇ ਸਕੂਲੀ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਇਸ ਦੌਰਾਨ ਸਿੱਖਿਆ ਅਤੇ ਖੇਡਾਂ ਵਿੱਚ ਨਾਮ ਕਮਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 97 ਵੇਂ ਜਨਮਦਿਨ ਮੌਕੇ ਪਿੰਡ ਬਾਦਲ ਵਿਖੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ, ਜਿੱਥੇ ਛੋਟੇ-ਛੋਟੇ ਸਕੂਲੀ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਇਸ ਦੌਰਾਨ ਸਿੱਖਿਆ ਅਤੇ ਖੇਡਾਂ ਵਿੱਚ ਨਾਮ ਕਮਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਚਲਾਏ ਅਦਾਰਿਆਂ ਦੇ ਪ੍ਰਬੰਧਕਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦੇ ਕਿਹਾ ਕਿ ਉਨ੍ਹਾਂ ਨੂੰ ਸਿੱਖਿਆ ਨਾਲ ਦਿਲੋਂ ਲਗਾਵ ਸੀ।

ਉਨ੍ਹਾਂ ਨੇ ਪੇਂਡੂ ਖੇਤਰ ਵਿੱਚ ਸਿੱਖਿਆ ਦਾ ਦੀਪਕ ਜਗਾਉਣ ਦੇ ਮਕਸਦ ਨਾਲ ਅਨੇਕਾਂ ਸਿੱਖਿਆ ਅਦਾਰੇ ਸਥਾਪਿਤ ਕੀਤੇ, ਜਿਨ੍ਹਾਂ ਵਿੱਚੋਂ ਵਿਦਿਆਰਥੀਆਂ ਨੇ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਗਏ ਬੂਟੇ ਅੱਜ ਪੂਰੇ ਜੋਬਨ ਤੇ ਹਨ ਅਤੇ ਇਨ੍ਹਾਂ ਦੀ ਖੁਸ਼ਬੂ ਹਮੇਸ਼ਾ ਮਹਿਕਦੀ ਰਹੇਗੀ।

Author : Malout Live