ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਨਿਯੁਕਤ

ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਬੱਚਿਆਂ ਦੇ ਮਾਹਿਰ ਡਾਕਟਰ ਸੁਖਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ, ਜੋ ਸਿਵਲ ਹਸਪਤਾਲ ਮਲੋਟ ਵਿਖੇ ਹਰ ਰੋਜ਼ ਸੇਵਾ ਨਿਭਾਉਣਗੇ। ਇਸ ਮੌਕੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਦੱਸਿਆ ਗਿਆ ਕਿ ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਡਾਕਟਰ ਦੀ ਪੋਸਟ ਕਾਫ਼ੀ ਲੰਮੇ ਸਮੇਂ ਤੋਂ ਖਾਲੀ ਸੀ ਅਤੇ ਇਲਾਕਾ ਨਿਵਾਸੀ ਬੱਚਿਆਂ ਦੇ ਚੰਗੇ ਡਾਕਟਰ ਦੀ ਮੰਗ ਕਰ ਰਹੇ ਸਨ।

ਮਲੋਟ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮਾਣਯੋਗ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਬੱਚਿਆਂ ਦੇ ਮਾਹਿਰ ਡਾਕਟਰ ਸੁਖਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ, ਜੋ ਸਿਵਲ ਹਸਪਤਾਲ ਮਲੋਟ ਵਿਖੇ ਹਰ ਰੋਜ਼ ਸੇਵਾ ਨਿਭਾਉਣਗੇ। ਇਸ ਮੌਕੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਦੱਸਿਆ ਗਿਆ ਕਿ ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਡਾਕਟਰ ਦੀ ਪੋਸਟ ਕਾਫ਼ੀ ਲੰਮੇ ਸਮੇਂ ਤੋਂ ਖਾਲੀ ਸੀ ਅਤੇ ਇਲਾਕਾ ਨਿਵਾਸੀ ਬੱਚਿਆਂ ਦੇ ਚੰਗੇ ਡਾਕਟਰ ਦੀ ਮੰਗ ਕਰ ਰਹੇ ਸਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਡਾ. ਰਾਜਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਵੱਲੋਂ ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author : Malout Live