ਸ਼੍ਰੀ ਮੁਕਤਸਰ ਸਾਹਿਬ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ, 33 ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ
ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਡੀ.ਸੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਦੀ ਪਹਿਲੀ ਮੰਜ਼ਿਲ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਪੈਨਸ਼ਨ ਅਦਾਲਤ ਦੌਰਾਨ ਕੁੱਲ 36 ਪੈਨਸ਼ਨਰਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ 33 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਏ.ਜੀ ਦਫ਼ਤਰ ਦੀ ਟੀਮ ਵੱਲੋਂ ਕਰ ਦਿੱਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਡੀ.ਸੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਦੀ ਪਹਿਲੀ ਮੰਜ਼ਿਲ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਪੈਨਸ਼ਨ ਅਦਾਲਤ ਦੌਰਾਨ ਕੁੱਲ 36 ਪੈਨਸ਼ਨਰਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਵਿੱਚੋਂ 33 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਏ.ਜੀ ਦਫ਼ਤਰ ਦੀ ਟੀਮ ਵੱਲੋਂ ਕਰ ਦਿੱਤਾ ਗਿਆ। ਬਾਕੀ 3 ਸ਼ਿਕਾਇਤਾਂ, ਜਿਨ੍ਹਾਂ ਨਾਲ ਸੰਬੰਧਿਤ ਲੋੜੀਂਦੇ ਦਸਤਾਵੇਜ਼ ਪ੍ਰਾਪਤ ਹੋਏ ਹਨ, ਨੂੰ ਵਿਸਥਾਰਪੂਰਵਕ ਜਾਂਚ ਅਤੇ ਲੋੜੀਂਦੀ ਕਾਰਵਾਈ ਲਈ ਵਿਚਾਰ ਅਧੀਨ ਲਿਆ ਗਿਆ ਹੈ। ਇਨ੍ਹਾਂ ਮਾਮਲਿਆਂ ਦਾ ਲਾਗੂ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਪੈਨਸ਼ਨ ਅਦਾਲਤ ਵਿੱਚ ਏ.ਜੀ ਦਫ਼ਤਰ ਵੱਲੋਂ ਸ਼੍ਰੀ ਮਨੰਜੈ ਕੁਮਾਰ ਉਪਾਧਿਆਏ, ਸੀਨੀਅਰ ਅਕਾਊਂਟਸ ਅਫ਼ਸਰ, ਸ਼੍ਰੀ ਸੁਮਿਤ ਪੰਚਾਲ, ਅਸਿਸਟੈਂਟ ਅਕਾਊਂਟਸ ਅਫ਼ਸਰ ਅਤੇ ਸ਼੍ਰੀ ਹਰਿਓਮ ਭੂਰਾ, ਡਾਟਾ ਐਂਟਰੀ ਓਪਰੇਟਰ ਨੇ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੀ ਗੁਰਕਿਰਨ ਦੀਪ ਸਿੰਘ, ਏ.ਸੀ.ਜੀ ਅਤੇ ਸ਼੍ਰੀ ਜੁਗਰਾਜ ਸਿੰਘ, ਸੁਪਰਡੈਂਟ ਗ੍ਰੇਡ-I ਮੌਜੂਦ ਰਹੇ। ਇਸ ਤੋਂ ਇਲਾਵਾ ਐਲ.ਡੀ.ਐਮ, ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਨਰੇਸ਼ ਕੁਮਾਰ, ਜ਼ਿਲ੍ਹਾ ਖਜ਼ਾਨਾ ਅਫ਼ਸਰ ਅਤੇ ਸ਼੍ਰੀ ਸਾਹਿਬ ਸਿੰਘ, ਸੀਨੀਅਰ ਸਹਾਇਕ ਵੀ ਹਾਜ਼ਿਰ ਸਨ। ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਪੇਸ਼ ਕੀਤੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਗਈ। ਪੈਨਸ਼ਨਰਾਂ ਨੇ ਆਪਣੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨ ਅਤੇ ਏ.ਜੀ ਦਫ਼ਤਰ ਦੀ ਟੀਮ ਦਾ ਧੰਨਵਾਦ ਕੀਤਾ।
Author : Malout Live



