ਰੋਜਾਨਾ ਬਿਜਲੀ ਕੱਟਾਂ ਤੋਂ ਲੋਕ ਤੇ ਕਿਸਾਨ ਪ੍ਰੇਸ਼ਾਨ- ਲਖਵਿੰਦਰ ਸਿੰਘ ਚੰਨੂ ਯੂਥ ਕਾਂਗਰਸ ਪ੍ਰਧਾਨ

ਹਲਕਾ ਲੰਬੀ ਤੋਂ ਯੂਥ ਕਾਂਗਰਸ ਪ੍ਰਧਾਨ ਲਖਵਿੰਦਰ ਸਿੰਘ ਚਨੂੰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਝੂਠੇ ਵਾਦਿਆਂ ਦੀ ਉਸ ਵੇਲੇ ਫੂਕ ਨਿਕਲੀ ਜਦੋਂ ਪੰਜਾਬ ਦੇ ਵਿੱਚ 24 ਘੰਟੇ ਬਿਜਲੀ ਦੇਣ ਦਾ ਵਾਅਦਾ ਅਤੇ ਅੱਠ ਘੰਟੇ ਕਿਸਾਨਾਂ ਨੂੰ ਸਪਲਾਈ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਲੰਬੀ ਤੋਂ ਯੂਥ ਕਾਂਗਰਸ ਪ੍ਰਧਾਨ ਲਖਵਿੰਦਰ ਸਿੰਘ ਚਨੂੰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਝੂਠੇ ਵਾਦਿਆਂ ਦੀ ਉਸ ਵੇਲੇ ਫੂਕ ਨਿਕਲੀ ਜਦੋਂ ਪੰਜਾਬ ਦੇ ਵਿੱਚ 24 ਘੰਟੇ ਬਿਜਲੀ ਦੇਣ ਦਾ ਵਾਅਦਾ ਅਤੇ ਅੱਠ ਘੰਟੇ ਕਿਸਾਨਾਂ ਨੂੰ ਸਪਲਾਈ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ। ਪਿੰਡਾਂ ਅਤੇ ਖੇਤਾਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਮਿਲਣ ਵਾਲੀ ਬਿਜਲੀ ਸਪਲਾਈ ਦੇ ਵਿੱਚ ਲਗਾਤਾਰ ਲੱਗ ਰਹੇ ਕੱਟਾਂ ਤੋਂ ਲੋਕ ਅਤੇ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਨੇ ਦੱਸਿਆ ਕਿ ਘਰਾਂ ਦੀ ਬਿਜਲੀ ਨਾ ਹੋਣ ਕਰਕੇ ਲੋਕ ਤਰਾਹ-ਤਰਾਹ ਕਰ ਰਹੇ ਹਨ।

ਇੰਨੀ ਗਰਮੀ ਹੋਣ ਕਰਕੇ ਲੋਕ ਬਹੁਤ ਪ੍ਰੇਸ਼ਾਨ ਹਨ। ਕਿਸਾਨ ਖੇਤ ਤੋਂ ਘਰ ਆਉਂਦੇ ਹਨ ਤਾਂ ਨਾ ਪੱਖਾ ਨਾ ਏ.ਸੀ ਚਲਦੇ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਨਿਰੰਤਰ ਅੱਠ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਅਤੇ ਪਿੰਡਾਂ ਦੇ ਵਿੱਚ ਲੋਕਾਂ ਨੂੰ 24 ਘੰਟੇ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਅਤੇ ਆਮ ਵਰਗ ਦੇ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Author : Malout Live