ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਿਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਇੰਟਰਵਿਊ ਲਈ ਗਈ।

ਪਲੇਸਮੈਂਟ ਕੈਂਪ ਦੌਰਾਨ 119 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 91 ਪ੍ਰਾਰਥੀਆਂ ਦੀ ਸਕਿਊਰਟੀ ਗਾਰਡ ਲਈ ਚੋਣ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਬੇਰੁਜ਼ਗਾਰਾਂ ਦੀ ਸਹੂਲਤ ਲਈ ਭਵਿੱਖ ਵਿੱਚ ਵੀ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

Author : Malout Live