ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਪਲੇਸਮੈਂਟ ਕੈਂਪ ਵਿੱਚ ਕੁੱਲ 19 ਬੇਰੁਜ਼ਗਾਰ ਪ੍ਰਰਾਥੀਆਂ ਵੱਲੋਂ ਭਾਗ ਲਿਆ ਗਿਆ। ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 14 ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਅਜ਼ਾਇਲ ਹਰਬਲ ਅਤੇ ਐਲ.ਆਈ.ਸੀ ਕੰਪਨੀ ਵੱਲੋਂ ਇੰਟਰਵਿਊ ਲਈ ਗਈ। ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 19 ਬੇਰੁਜ਼ਗਾਰ ਪ੍ਰਰਾਥੀਆਂ ਵੱਲੋਂ ਭਾਗ ਲਿਆ ਗਿਆ। ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 14 ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ।
Author : Malout Live