ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ 16 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ ਵਿਖੇ 16 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਭਾਗ ਲੈਣ ਜਾ ਰਹੀਆਂ ਹਨ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਬਾਇਓ ਡਾਟਾ, ਆਧਾਰ ਕਾਰਡ, ਡਰਾਇਵਿੰਗ ਲਾਇਸੈਂਸ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈੱਲਪਲਾਈਨ ਨੰਬਰ 98885-62317 'ਤੇ ਸੰਪਰਕ ਕਰ ਸਕਦੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨਿਤ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ 16 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਭਾਗ ਲੈਣ ਜਾ ਰਹੀਆਂ ਹਨ, ਜਿਸ ਵਿੱਚ ਗਰੋ ਇੰਡੀਗੋ ਪ੍ਰਾਈਵੇਟ ਲਿਮ. ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ 8 ਅਸਾਮੀਆਂ, ਕੋਨੈਕਟ ਬਰਾਡਬੈਂਡ ਕੰਪਨੀ ਵੱਲੋਂ ਸੇਲਜਮੈਨ ਦੀਆਂ 20 ਅਸਾਮੀਆਂ ਅਤੇ ਈ.ਕਾਰਟ (ਫਲੀਪ ਕਾਰਟ) ਵੱਲੋਂ ਡਿਲਵਰੀ ਬੁਆਏ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਗਰੋ ਇੰਡੀਗੋ ਪ੍ਰਾਈਵੇਟ ਲਿਮ. ਦੀ ਇੰਟਰਵਿਊ ਲਈ ਵਿੱਦਿਅਕ ਯੋਗਤਾ ਬੀ.ਐੱਸ.ਸੀ (ਐਗਰੀਕਲਚਰ) ਹੋਣੀ ਜਰੂਰੀ ਹੈ, ਉਮਰ ਹੱਦ 18 ਤੋਂ 35 ਸਾਲ, ਪ੍ਰਾਰਥੀ ਕੋਲ ਆਪਣਾ ਮੋਟਰਸਾਇਕਲ ਅਤੇ ਫੋਨ ਹੋਣ ਜਰੂਰੀ ਹੈ ਅਤੇ ਇਹ ਅਸਾਮੀ ਕੇਵਲ ਲੜਕਿਆਂ ਲਈ ਹੈ।

ਕੋਨੈਕਟ ਬਰਾਡਬੈਂਡ ਦੀ ਇੰਟਰਵਿਊ ਲਈ ਵਿੱਦਿਅਕ ਯੋਗਤਾ ਘੱਟ ਤੋਂ ਘੱਟ 12ਵੀਂ ਪਾਸ, ਉਮਰ 18 ਤੋਂ 35 ਸਾਲ ਅਤੇ ਪ੍ਰਾਰਥੀ ਕੋਲ ਆਪਣਾ ਮੋਟਰਸਾਇਕਲ ਅਤੇ ਫੋਨ ਹੋਣ ਜਰੂਰੀ ਹੈ ਅਤੇ ਇਹ ਅਸਾਮੀ ਕੇਵਲ ਲੜਕਿਆਂ ਲਈ ਹੈ। ਈ.ਕਾਰਟ (ਫਲਿਪ ਕਾਰਟ) ਦੀ ਇੰਟਰਵਿਊ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ ਪਾਸ, ਉਮਰ 18 ਤੋਂ 50 ਸਾਲ ਅਤੇ ਪ੍ਰਾਰਥੀ ਕੋਲ ਆਪਣਾ ਮੋਟਰਸਾਇਕਲ ਅਤੇ ਫੋਨ ਹੋਣ ਜਰੂਰੀ ਹੈ, ਇਹ ਅਸਾਮੀ ਲੜਕੇ, ਲੜਕੀਆਂ ਦੋਨਾਂ ਲਈ ਹੈ। ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਬਾਇਓ ਡਾਟਾ, ਆਧਾਰ ਕਾਰਡ, ਡਰਾਇਵਿੰਗ ਲਾਇਸੈਂਸ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈੱਲਪਲਾਈਨ ਨੰਬਰ 98885-62317 'ਤੇ ਸੰਪਰਕ ਕਰ ਸਕਦੇ ਹਨ।

Author : Malout Live