ਮਲੋਟ ਦੀ ਕੋਰਟ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਵਾਤਾਵਰਨ ਨੂੰ ਬਚਾਉਣ ਹਿਤ ਲਗਾਏ ਗਏ ਪੌਦੇ

ਮਲੋਟ ਕੋਰਟ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀ.)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਮਾਣਯੋਗ ਸਕੱਤਰ ਸਾਹਿਬ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ।

ਮਲੋਟ : ਮਲੋਟ ਕੋਰਟ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀ.)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਮਾਣਯੋਗ ਸਕੱਤਰ ਸਾਹਿਬ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ। ਪ੍ਰਦੂਸ਼ਨ ਦੀ ਸਮੱਸਿਆ ਦੇ ਹੱਲ ਲਈ 1952 ਵਿੱਚ ਸੁਯੰਕਤ ਰਾਸ਼ਟਰ ਸੰਘ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਦਾ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਦਰੱਖਤਾਂ ਦੀ ਕਟਾਈ ਕਾਰਨ ਸਾਨੂੰ ਮੀਂਹ ਦੀ ਘਾਟ ਅਤੇ ਤਾਪਮਾਨ ਵਿੱਚ ਵਾਧੇ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਵੱਧ ਤੋਂ ਵੱਧ ਰੁੱਖ ਲਾ ਕੇ ਵਾਤਾਵਰਨ ਨੂੰ ਬਚਾਉਣ ਦਾ ਫਰਜ਼ ਬਣਦਾ ਹੈ। ਉਨ੍ਹਾਂ ਆਪਣੇ ਹੱਥਾਂ ਨਾਲ ਕੋਰਟ ਕੰਪਲੈਕਸ ਮਲੋਟ ਵਿਖੇ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਜਿਸ ਦਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਕਾਰਨ ਨੁਕਸਾਨ ਹੋ ਰਿਹਾ ਹੈ, ਨੂੰ ਪੁਨਰਜੀਵਿਤ ਕਰਨ ਦਾ ਫਰਜ਼ ਵੀ ਮਨੁੱਖ ਦਾ ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਵਾਤਾਵਰਨ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।

Author : Malout Live