ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ਵਿੱਚ ਮੱਲਾਂ ਮਾਰੀਆਂ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਟੇਬਲ ਟੈਨਿਸ ਅੰਡਰ-19 ਅਤੇ ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਅੰਡਰ-17 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਾ ਹੈ।
ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਵੀ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ, ਕਿਉਂਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੀ ਸਮੂਹ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਫਿਜ਼ੀਕਲ ਐਜੂਕੇਸ਼ਨ ਅਧਿਆਪਕ ਰਾਹੁਲ ਸ਼ਰਮਾ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Author : Malout Live



