ਜੇ.ਆਰ.ਐੱਮ ਵਰਲਡ ਸਕੂਲ ਮਲੋਟ ਦੀ ਕ੍ਰਿਕਟ ਅਕੈਡਮੀ ਦੇ ਖਿਡਾਰੀਆਂ ਦੀ ਸਟੇਟ ਲੈਵਲ ਕ੍ਰਿਕਟ ਮੈਚ ਲਈ ਹੋਈ ਚੋਣ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵੱਖ-ਵੱਖ ਸਕੂਲੀ ਖੇਡ ਮੁਕਾਬਲਿਆਂ ਵਿੱਚ ਜੇ.ਆਰ.ਐੱਮ ਵਰਲਡ ਸਕੂਲ ਦੇ ਖਿਡਾਰੀਆਂ ਨੇ ਅੰਡਰ-14 ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਸਟੇਟ ਲੈਵਲ ਦੇ ਮੈਚ ਲਈ ਆਪਣਾ ਸਥਾਨ ਪੱਕਾ ਕੀਤਾ।

ਮਲੋਟ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵੱਖ-ਵੱਖ ਸਕੂਲੀ ਖੇਡ ਮੁਕਾਬਲਿਆਂ ਵਿੱਚ ਜੇ.ਆਰ.ਐੱਮ ਵਰਲਡ ਸਕੂਲ ਦੇ ਖਿਡਾਰੀਆਂ ਨੇ ਅੰਡਰ-14 ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਸਟੇਟ ਲੈਵਲ ਦੇ ਮੈਚ ਲਈ ਆਪਣਾ ਸਥਾਨ ਪੱਕਾ ਕੀਤਾ। ਜੇ.ਆਰ.ਐੱਮ ਕ੍ਰਿਕਟ ਅਕੈਡਮੀ ਦੇ ਖਿਡਾਰੀ ਸ਼ਹਿਬਾਜ਼ ਸਿੰਘ ਪੁੱਤਰ ਬਲਜਿੰਦਰ ਸਿੰਘ (ਮਿੰਟੂ ਗੁਰੂਸਰੀਆ) ਅਤੇ ਸਿਫਤਵੀਰ ਸਿੰਘ ਪੁੱਤਰ ਸਵਰਨਜੀਤ ਸਿੰਘ ਗਿੱਲ ਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਏ ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਜਿਸ ਤੋਂ ਬਾਅਦ ਇਨ੍ਹਾਂ ਦੋਨਾਂ ਖਿਡਾਰੀਆਂ ਦੀ ਸਟੇਟ ਲੈਵਲ ਲਈ ਹੋਣ ਜਾ ਰਹੀ ਕ੍ਰਿਕਟ ਮੈਚ ਲਈ ਚੋਣ ਹੋਈ ਹੈ। ਜੇ.ਆਰ.ਐੱਮ ਕ੍ਰਿਕਟ ਅਕੈਡਮੀ ਦੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਨੀਤ ਕੌਰ ਗਿੱਲ ਅਤੇ ਚੇਅਰਮੈਨ ਸ਼੍ਰੀ ਬਬਰੂ ਵਾਹਿਨ ਨੇ ਵਿਦਿਆਰਥੀਆਂ ਅਤੇ ਕ੍ਰਿਕਟ ਅਕੈਡਮੀ ਦੇ ਕੋਚ ਬਿੰਦਰ ਮਾਨ ਨੂੰ ਵਧਾਈ ਦਿੱਤੀ ਅਤੇ ਸਟੇਟ ਲੈਵਲ ਦੇ ਕ੍ਰਿਕਟ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Author : Malout Live