ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਣਾਈ ਆਪਣੀ ਜਗ੍ਹਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਜਿਸ ਦੇ ਅਨੁਸਾਰ ਟੇਬਲ ਟੈਨਿਸ U-17 ਵਿੱਚ ਲੜਕਿਆਂ ਨੇ ਪਹਿਲਾ ਸਥਾਨ, U-14 ਵਿੱਚ ਲੜਕਿਆਂ ਨੇ ਦੂਸਰਾ ਸਥਾਨ, ਬੈਡਮਿੰਟਨ U-17 ਵਿੱਚ ਲੜਕਿਆਂ ਨੇ ਤੀਜਾ ਸਥਾਨ ਹਾਸਿਲ ਕਰਕੇ ਇੱਕ ਵਾਰ ਫਿਰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣਾ ਨਾਮ ਸ਼ਾਮਿਲ ਕਰਵਾਇਆ।
ਮਲੋਟ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਜਿਸ ਦੇ ਅਨੁਸਾਰ ਟੇਬਲ ਟੈਨਿਸ U-17 ਵਿੱਚ ਲੜਕਿਆਂ ਨੇ ਪਹਿਲਾ ਸਥਾਨ, U-14 ਵਿੱਚ ਲੜਕਿਆਂ ਨੇ ਦੂਸਰਾ ਸਥਾਨ, ਬੈਡਮਿੰਟਨ U-17 ਵਿੱਚ ਲੜਕਿਆਂ ਨੇ ਤੀਜਾ ਸਥਾਨ ਹਾਸਿਲ ਕਰਕੇ ਇੱਕ ਵਾਰ ਫਿਰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣਾ ਨਾਮ ਸ਼ਾਮਿਲ ਕਰਵਾਇਆ। ਇਸ ਮਾਨਯੋਗ ਪ੍ਰਾਪਤੀ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਟੇਬਲ ਟੈਨਿਸ ਦੇ ਖਿਡਾਰੀਆਂ ਦੇ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸ਼ਾ ਕਰਦੇ ਹੋਏ ਸਕੂਲ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਕੂਲ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਾ ਰਿਹਾ ਹੈ ਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕਰਦਾ ਰਹਿੰਦਾ ਹੈ। ਇਸ ਅਵਸਰ ਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ, ਮੈਨੇਜ਼ਰ ਸ਼੍ਰੀ ਵਿਕਾਸ ਗੋਇਲ ਅਤੇ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਫਿਜ਼ੀਕਲ ਅਧਿਆਪਕ ਰਾਹੁਲ ਸ਼ਰਮਾ ਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
Author : Malout Live