ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ ਨਾਟਕ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ। ਇਹਨਾਂ ਪਿੰਡਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ। ਇਹਨਾਂ ਪਿੰਡਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ।
ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਪਿੰਡ ਦੇ ਕਲੱਬ ਪ੍ਰਧਾਨ ਨੇ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਸਤਾਨੇ ਥਿਏਟਰ ਗਰੁੱਪ ਰਾਮਪੁਰਾ ਫੂਲ ਵੱਲੋਂ ਸਿਮਰਨ ਅਕਸ ਵੱਲੋਂ ਲਿਖਿਆ ਅਤੇ ਸੋਨੀ ਢਿਲੋਂ ਵੱਲੋਂ ਡਾਇਰੈਕਟ ਕੀਤਾ ਹੋਇਆ ਨਾਟਕ ਇੱਕ ਸੀ ਰੰਗ ਸਫੈਦ ਵੀ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਗਿਆ ਜੋ ਕਿ ਦਰਸ਼ਕਾਂ ਵੱਲੋਂ ਖੂਬ ਸਲਾਹਿਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਹਰਮੀਤ ਸਿੰਘ ਬਰਾੜ ਸਪੋਰਟਸ ਕਲੱਬ ਦੁਆਰਾ ਕੀਤੀ ਗਈ। ਇਸ ਮੌਕੇ ਯੁਵਕ ਸੇਵਾਵਾਂ ਕਲੱਬ ਪਿੰਡ ਮਹੂਆਣਾ ਵਿਖੇ ਬੱਚਿਆਂ ਦੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ ਅਤੇ ਜੇਤੂ ਬੱਚਿਆਂ ਨੂੰ ਮੈਡਲਾਂ ਤੇ ਟਰਾਂਸ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ।
Author : Malout Live