ਮਲੋਟ ਵਿੱਚ ਪੁਲਿਸ ਦਾ ਤੜਕਸਾਰ ਛਾਪਾ, ਫਰੋਲ ਦਿੱਤੇ ਘਰਾਂ ਦੇ ਘਰ, ਆਸ-ਪਾਸ ਹੌਟਪਸੌਟ ਏਰੀਏ ‘ਚ ਲਈ ਤਲਾਸ਼ੀ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਣਯੋਗ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਮਲੋਟ ਸ਼ਹਿਰ ਵਿੱਚ ਡੀ.ਐੱਸ.ਪੀ ਸ. ਜਸਪਾਲ ਸਿੰਘ ਦੀ ਅਗਵਾਈ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਣਯੋਗ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਮਲੋਟ ਸ਼ਹਿਰ ਵਿੱਚ ਡੀ.ਐੱਸ.ਪੀ ਸ. ਜਸਪਾਲ ਸਿੰਘ ਦੀ ਅਗਵਾਈ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ। ਜਿਸ ਵਿੱਚ ਬਹੁਤ ਸਾਰੇ ਪੁਲਿਸ ਮੁਲਾਜਮਾਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਤੜਕਸਾਰ ਮਲੋਟ ਦੇ ਵਾਰਡ ਨੰਬਰ 25 ਵਿੱਚ ਕਈ ਘਰਾਂ ਦੀ ਤਲਾਸ਼ੀ ਲਈ ਅਤੇ ਆਸ-ਪਾਸ ਦੇ ਹੋਟਸਪੌਟ ਏਰੀਏ ਵਿੱਚ ਵੀ ਸਰਚ ਆਪਰੇਸ਼ਨ ਚਲਾਇਆ। ਇਸ ਮੌਕੇ ਮਲੋਟ ਰੇਲਵੇ ਸਟੇਸ਼ਨ ਵਿਖੇ ਵੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਡੀ.ਐੱਸ.ਪੀ ਮਲੋਟ ਸ. ਜਸਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਅਤੇ ਲੌਕਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਇਹ ਯੁੱਧ ਨਸ਼ਿਆਂ ਵਿਰੁੱਧ ਲਗਾਤਾਰ ਜਾਰੀ ਹੈ ਅਤੇ ਅੱਗੇ ਵੀ ਜਾਰੀ ਰਹੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਲੋਕ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਵੀ ਸਰਕਾਰੀ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜਿੰਦਗੀ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਉਨ੍ਹਾਂ ਦੇ ਆਸ-ਪਾਸ ਨਸ਼ਾ ਕਰਦਾ ਜਾਂ ਵੇਚਦਾ ਹੈ, ਉਸ ਦੀ ਸ਼ਿਕਾਇਤ ਤੁਰੰਤ ਪੁਲਿਸ ਨੂੰ ਕੀਤੀ ਜਾਵੇ।

Author : Malout Live