ਮਲੋਟ ਵਿੱਚ ਆਜਾਦੀ ਤੋਂ ਦਿਵਸ ਤੋਂ ਪਹਿਲਾਂ ਪਹਿਲਾਂ ਪੁਲਿਸ ਨੇ ਕੱਢਿਆ ਫਲੈਗ ਮਾਰਚ, ਦਿੱਤਾ ਖਾਸ ਸੁਨੇਹਾ

ਮਲੋਟ ਵਿੱਚ ਆਜਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐੱਸ.ਪੀ ਮਲੋਟ ਜਸਪਾਲ ਸਿੰਘ ਦੀ ਅਗਵਾਈ ਵਿੱਚ ਕਈ ਸਾਰੇ ਪੁਲਿਸ ਮੁਲਾਜਮਾਂ ਨੇ ਭਾਗ ਲਿਆ ਅਤੇ ਮਲੋਟ ਸ਼ਹਿਰ ਦੇ ਬਜਾਰਾਂ, ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ਤੇ ਮਾਰਚ ਕੱਢਿਆ ਅਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੱਤਾ।

ਮਲੋਟ : ਮਲੋਟ ਵਿੱਚ ਆਜਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐੱਸ.ਪੀ ਮਲੋਟ ਜਸਪਾਲ ਸਿੰਘ ਦੀ ਅਗਵਾਈ ਵਿੱਚ ਕਈ ਸਾਰੇ ਪੁਲਿਸ ਮੁਲਾਜਮਾਂ ਨੇ ਭਾਗ ਲਿਆ ਅਤੇ ਮਲੋਟ ਸ਼ਹਿਰ ਦੇ ਬਜਾਰਾਂ, ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ਤੇ ਮਾਰਚ ਕੱਢਿਆ ਅਤੇ ਅਮਨ ਸ਼ਾਂਤੀ ਦਾ ਸੁਨੇਹਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਮਲੋਟ ਨੇ ਦੱਸਿਆ ਕਿ ਇਹ ਮਾਰਚ ਲੋਕਾਂ ਨੂੰ ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਦੇਣ ਲਈ ਕੱਢਿਆ ਗਿਆ ਹੈ ਅਤੇ ਲੋਕ ਬੇਖੌਫ ਹੋ ਕੇ ਆਪਣੇ ਆਜਾਦੀ ਦਿਹਾੜੇ ਨੂੰ ਮਨਾਉਣ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰਖਦਿਆਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਸੁਰੱਖਿਆ ਨੂੰ ਹੋਰ ਵੀ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸੇ ਤਰ੍ਹਾਂ ਕੋਈ ਸ਼ਰਾਰਤੀ ਅਨਸਰ ਕਿਸੇ ਕਿਸਮ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਦੌਰਾਨ ਡੀ.ਐੱਸ.ਪੀ ਮਲੋਟ ਨੇ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਨਿਡਰ ਹੋ ਇਸ ਆਜਾਦੀ ਦਿਵਸ ਨੂੰ ਮਨਾਉਣ।

Author : Malout Live